DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੁੱਟਮਾਰ ਦੇ ਦੋਸ਼ ਹੇਠ ਸੱਤ ਖ਼ਿਲਾਫ਼ ਕੇਸ ਦਰਜ

ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

  • fb
  • twitter
  • whatsapp
  • whatsapp
Advertisement

ਥਾਣਾ ਹਠੂਰ ਦੀ ਪੁਲੀਸ ਨੇ ਪਿੰਡ ਲੰਮੇ (ਜੱਟਪੁਰਾ) ਵਿੱਚ ਵਾਲ ਕੱਟਣ ਵਾਲੇ ਦੀ ਦੁਕਾਨ ’ਚ ਦਾਖ਼ਲ ਹੋ ਕੇ ਰਿਵਾਲਵਰ ਨਾਲ ਡਰਾ ਕੇ ਉਸ ਦੀ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਅਤੇ ਦੋ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਹਾਇਕ ਸਬ-ਇੰਸਪੈਕਟਰ ਸੁਲੱਖਣ ਸਿੰਘ ਨੇ ਦੱਸਿਆ ਕਿ ਸੁਖਚੈਨ ਸਿੰਘ ਉਰਫ ਚੈਨਾ ਵਾਸੀ ਪਿੰਡ ਲੰਮੇ (ਜੱਟਪੁਰਾ) ਪਿੰਡ ਵਿੱਚ ਵਾਲ ਕਟਿੰਗ ਦਾ ਕੰਮ ਕਰਦਾ ਹੈ। ਦੋ ਦਿਨ ਪਹਿਲਾਂ ਜਦੋਂ ਉਹ ਆਪਣੀ ਦੁਕਾਨ ’ਤੇ ਗਾਹਕ ਦੇ ਵਾਲ ਕੱਟ ਰਿਹਾ ਸੀ। ਉਸ ਸਮੇਂ ਇੰਦਰਜੀਤ ਸਿੰਘ, ਰਣਜੀਤ ਸਿੰਘ ਜੀਤੀ, ਜਗਜੀਤ ਸਿੰਘ ਜੱਗੀ ਘੋਟਣਾ, ਕੁਲਦੀਪ ਸਿੰਘ ਦੀਪਾ, ਸੰਦੀਪ ਸਿੰਘ ਸੀਪੀ ਅਤੇ ਦੋ ਹੋਰ ਅਣਪਛਾਤੇ ਵਿਅਕਤੀਆਂ ਨੂੰ ਨਾਲ ਲੈ ਕੇ ਦੁਕਾਨ ਵਿੱਚ ਦਾਖਲ ਹੋ ਕੇ ਉਨ੍ਹਾਂ ਨੇ ਸੁਖਚੈਨ ਸਿੰਘ ਦੀ ਕੁੱਟਮਾਰ ਕੀਤੀ ਅਤੇ ਇੰਦਰਜੀਤ ਸਿੰਘ ਨੇ ਆਪਣੇ ਕੋਲ ਮੌਜੂਦ ਰਿਵਾਲਵਰ ਕੱਢ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਮੁਲਜ਼ਮ ਜਾਂਦੇ ਸਮੇਂ ਸੀ ਸੀ ਟੀ ਵੀ ਕੈਮਰਾ ਵੀ ਨਾਲ ਲੈ ਗਏ। ਇੰਸਪੈਕਟਰ ਕੁਲਦੀਪ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਦੋ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਭਾਲ ਲਈ ਯਤਨ ਆਰੰਭੇ ਹੋਏ ਹਨ।

Advertisement
Advertisement
×