ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਠੱਗੀ ਦੇ ਮਾਮਲੇ ਵਿੱਚ ਦੋ ਖ਼ਿਲਾਫ਼ ਕੇਸ ਦਰਜ

ਥਾਣਾ ਜੋਧਾਂ ਦੀ ਪੁਲੀਸ ਨੇ ਅਮਿੱਤ ਕੁਮਾਰ ਲੇਖੀ ਪੁੱਤਰ ਅਸ਼ੋਕ ਕੁਮਾਰ ਵਾਸੀ ਸਾਹਨੇਵਾਲ ਦੀ ਸ਼ਿਕਾਇਤ ਉਪਰ ਗੁਰਚਰਨ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਠੱਕਰਵਾਲ ਅਤੇ ਭਗਵੰਤ ਸਿੰਘ ਵਾਸੀ ਦੋਲੋਂ ਕਲਾਂ ਵਿਰੁੱਧ 10 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੇਸ...
Advertisement

ਥਾਣਾ ਜੋਧਾਂ ਦੀ ਪੁਲੀਸ ਨੇ ਅਮਿੱਤ ਕੁਮਾਰ ਲੇਖੀ ਪੁੱਤਰ ਅਸ਼ੋਕ ਕੁਮਾਰ ਵਾਸੀ ਸਾਹਨੇਵਾਲ ਦੀ ਸ਼ਿਕਾਇਤ ਉਪਰ ਗੁਰਚਰਨ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਠੱਕਰਵਾਲ ਅਤੇ ਭਗਵੰਤ ਸਿੰਘ ਵਾਸੀ ਦੋਲੋਂ ਕਲਾਂ ਵਿਰੁੱਧ 10 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਅਰੰਭ ਦਿੱਤੀ ਹੈ। ਜਾਂਚ ਅਫ਼ਸਰ ਸਬ-ਇੰਸਪੈਕਟਰ ਗੁਰਚਰਨ ਸਿੰਘ ਅਨੁਸਾਰ ਜ਼ਿਲ੍ਹਾ ਪੁਲੀਸ ਮੁਖੀ ਡਾਕਟਰ ਅੰਕੁਰ ਗੁਪਤਾ ਵੱਲੋਂ ਪ੍ਰਵਾਨਗੀ ਮਿਲਣ ਬਾਅਦ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਸ਼ਿਕਾਇਤਕਰਤਾ ਅਮਿੱਤ ਕੁਮਾਰ ਲੇਖੀ ਵੱਲੋਂ ਦਿੱਤੀ ਲਿਖਤੀ ਸ਼ਿਕਾਇਤ ਅਨੁਸਾਰ ਗੁਰਚਰਨ ਸਿੰਘ ਵਾਸੀ ਠੱਕਰਵਾਲ ਅਤੇ ਭਗਵੰਤ ਸਿੰਘ ਵਾਸੀ ਦੋਲੋਂ ਕਲਾਂ ਵੱਲੋਂ ਅਪਰਾਧਿਕ ਸਾਜ਼ਿਸ਼ ਤਹਿਤ ਉਸ ਕੋਲੋਂ ਬਿਆਨੇ ਦੇ ਰੂਪ ਵਿੱਚ 10 ਲੱਖ ਰੁਪਏ ਦੀ ਰਾਸ਼ੀ ਹਾਸਲ ਕਰ ਲਈ ਗਈ ਸੀ ਪਰ ਜ਼ਮੀਨ ਦੀ ਰਜਿਸਟਰੀ ਕਿਸੇ ਹੋਰ ਨੂੰ ਕਰਵਾ ਦਿੱਤੀ ਗਈ। ਇਸ ਤਰ੍ਹਾਂ ਮੁਲਜ਼ਮਾਂ ਨੇ ਨਾ ਉਸ ਨੂੰ ਜ਼ਮੀਨ ਦੀ ਰਜਿਸਟਰੀ ਕਰਵਾਈ ਅਤੇ ਨਾ ਹੀ ਸ਼ਰਤਾਂ ਅਨੁਸਾਰ ਉਸ ਦੀ ਰਾਸ਼ੀ ਵਾਪਸ ਕੀਤੀ।

Advertisement

Advertisement