ਹੈਰੋਇਨ ਦੇ ਦੋਸ਼ ਹੇਠ ਦੋ ਖ਼ਿਲਾਫ਼ ਕੇਸ ਦਰਜ
ਪੁਲੀਸ ਨੇ ਹੈਰੋਇਨ ਅਤੇ ਡਰੱਗ ਨਕਦੀ ਮਨੀ ਮਾਮਲੇ ਵਿੱਚ ਔਰਤ ਸਮੇਤ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਹਾਇਕ ਸਬ-ਇੰਸਪੈਕਟਰ ਸੁਖਦੇਵ ਸਿੰਘ ਥਾਣਾ ਸ਼ਹਿਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੰਗੂ ਉਰਫ ਬਿੱਲਾ ਵਾਸੀ ਕੋਟਕਪੂਰਾ (ਫਰੀਦਕੋਟ) ਹਾਲ...
Advertisement
ਪੁਲੀਸ ਨੇ ਹੈਰੋਇਨ ਅਤੇ ਡਰੱਗ ਨਕਦੀ ਮਨੀ ਮਾਮਲੇ ਵਿੱਚ ਔਰਤ ਸਮੇਤ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਹਾਇਕ ਸਬ-ਇੰਸਪੈਕਟਰ ਸੁਖਦੇਵ ਸਿੰਘ ਥਾਣਾ ਸ਼ਹਿਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੰਗੂ ਉਰਫ ਬਿੱਲਾ ਵਾਸੀ ਕੋਟਕਪੂਰਾ (ਫਰੀਦਕੋਟ) ਹਾਲ ਵਾਸੀ ਗਾਂਧੀ ਨਗਰ ਜਗਰਾਉਂ ਜੋ ਕਿ ਸਾਇੰਸ ਕਾਲਜ ਨੇੜੇ ਸ਼ਮਸ਼ਾਨਘਾਟ ਵਿੱਚ ਬੈਠਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਨੇ ਉਕਤ ਸ਼ਮਸ਼ਾਨਘਾਟ ਵਿੱਚ ਛਾਪਾ ਮਾਰ ਕੇ ਮੰਗੂ ਨੂੰ ਗ੍ਰਿਫਤਾਰ ਕਰ ਲਿਆ। ਉਸ ਕੋਲੋਂ 270 ਗ੍ਰਾਮ ਹੈਰੋਇਨ, 850 ਰੁਪਏ ਅਤੇ ਇੱਕ ਮੋਬਾਈਲ ਫੋਨ ਬਰਾਮਦ ਹੋਇਆ। ਦੂਸਰੇ ਮਾਮਲੇ ਵਿੱਚ ਸਿੱਧਵਾਂ ਬੇਟ ਪੁਲੀਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਬਿਮਲਾ ਬਾਈ ਵਾਸੀ ਖੌਲਿਆਂ ਵਾਲਾ ਪੁਲ ਮਲਸੀਹਾਂ ਬਾਜਣ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਛੇ ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement
