ਬੁੱਢੇ ਦਰਿਆ ਨੂੰ ਦੂਸ਼ਿਤ ਕਰਨ ਦੇ ਦੋਸ਼ ਹੇਠ ਕੇਸ ਦਰਜ
ਬੁੱਢੇ ਦਰਿਆ ਨੂੰ ਦੂਸ਼ਿਤ ਕਰਨ ਦੇ ਦੋਸ਼ ਤਹਿਤ ਪੁਲੀਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੂੰ ਕਾਰਜਕਾਰੀ ਇੰਜਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਮੰਡਲ ਲੁਧਿਆਣਾ ਨੇ ਸ਼ਿਕਾਇਤ ਕੀਤੀ ਹੈ ਕਿ ਬੁੱਢੇ...
Advertisement
ਬੁੱਢੇ ਦਰਿਆ ਨੂੰ ਦੂਸ਼ਿਤ ਕਰਨ ਦੇ ਦੋਸ਼ ਤਹਿਤ ਪੁਲੀਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੂੰ ਕਾਰਜਕਾਰੀ ਇੰਜਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਮੰਡਲ ਲੁਧਿਆਣਾ ਨੇ ਸ਼ਿਕਾਇਤ ਕੀਤੀ ਹੈ ਕਿ ਬੁੱਢੇ ਦਰਿਆ ਦੇ ਪਿੱਪਲ ਵਾਲਾ ਪੁਆਇੰਟ ਤਾਜਪੁਰ ਰੋਡ ਦੇ ਬੁੱਢਾ ਦਰਿਆ ਦੇ ਨਾਲ-ਨਾਲ ਤਾਜਪੁਰ ਰੋਡ ਡੇਅਰੀ ਕੰਪਲੈਕਸ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਵੇਸਟ ਪਾਣੀ ਬੁੱਢੇ ਦਰਿਆ ਵਿੱਚ ਸੁੱਟ ਕੇ ਦਰਿਆ ਨੂੰ ਪ੍ਰਦੂਸ਼ਿਤ ਕਰਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement
×