ਪਾਬੰਦੀਸ਼ੁਦਾ ਕੀਟਨਾਸ਼ਕ ਵੇਚਣ ’ਤੇ ਕੇਸ ਦਰਜ
ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਪਾਬੰਦੀਸ਼ੁਦਾ ਕੀਟਨਾਸ਼ਕ ਵੇਚਣ ’ਤੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਖੇਤੀਬਾੜੀ ਵਿਕਾਸ ਅਫ਼ਸਰ ਤੇ ਕੀਟਨਾਸ਼ਕਾਂ ਬਾਰੇ ਇੰਸਪੈਕਟਰ ਵਿਸ਼ਵਜੀਤ ਸਿੰਘ ਦੀ ਸ਼ਿਕਾਇਤ ’ਤੇ ਜਤਿੰਦਰ ਪਾਲ ਸਿੰਘ ਵਾਸੀ ਮਾਡਲ ਟਾਊਨ ਐਕਸਟੈਸ਼ਨ ਖ਼ਿਲਾਫ਼ ਕੇਸ ਦਰਜ ਕੀਤਾ...
Advertisement
ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਪਾਬੰਦੀਸ਼ੁਦਾ ਕੀਟਨਾਸ਼ਕ ਵੇਚਣ ’ਤੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਖੇਤੀਬਾੜੀ ਵਿਕਾਸ ਅਫ਼ਸਰ ਤੇ ਕੀਟਨਾਸ਼ਕਾਂ ਬਾਰੇ ਇੰਸਪੈਕਟਰ ਵਿਸ਼ਵਜੀਤ ਸਿੰਘ ਦੀ ਸ਼ਿਕਾਇਤ ’ਤੇ ਜਤਿੰਦਰ ਪਾਲ ਸਿੰਘ ਵਾਸੀ ਮਾਡਲ ਟਾਊਨ ਐਕਸਟੈਸ਼ਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਸ ਖ਼ਿਲਾਫ਼ ਪੰਜਾਬ ਸਰਕਾਰ ਦੁਆਰਾ ਪਾਬੰਦੀਸ਼ੁਦਾ ਕੀਟਨਾਸ਼ਕ ਅਣਅਧਿਕਾਰਤ ਗੁਦਾਮ ਵਿੱਚ ਰੱਖਣ ਅਤੇ ਕਿਸਾਨਾਂ ਨੂੰ ਵੇਚ ਕੇ ਖਾਦ ਕੰਟਰੋਲ ਆਰਡਰ-1985 ਅਤੇ ਜ਼ਰੂਰੀ ਵਸਤਾਂ ਐਕਟ-1955 ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕਰਵਾਈ ਕੀਤੀ ਗਈ ਹੈ।
Advertisement
Advertisement
×

