ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਰਦੁਆਰੇ ਦੀ ਪ੍ਰਧਾਨਗੀ ਮਾਮਲੇ ’ਚ ਕੇਸ ਦਰਜ

ਇੱਥੇ ਦੇ ਮਾਡਲ ਟਾਊਨ ਐਕਸਟੈਂਸ਼ਨ ਵਿੱਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੀ ਪ੍ਰਧਾਨਗੀ ਦੇ ਮਾਮਲੇ ’ਚ ਦੋ ਦਿਨ ਪਹਿਲਾਂ ਭਾਜਪਾ ਆਗੂ ਸੁਖਵਿੰਦਰ ਪਾਲ ਸਿੰਘ ਬਿੰਦਰਾ ਦੇ ਪਿਤਾ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਸਾਹਿਬ ਦੇ ਮੁਖੀ ਸੁਰਿੰਦਰ ਪਾਲ...
Advertisement

ਇੱਥੇ ਦੇ ਮਾਡਲ ਟਾਊਨ ਐਕਸਟੈਂਸ਼ਨ ਵਿੱਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੀ ਪ੍ਰਧਾਨਗੀ ਦੇ ਮਾਮਲੇ ’ਚ ਦੋ ਦਿਨ ਪਹਿਲਾਂ ਭਾਜਪਾ ਆਗੂ ਸੁਖਵਿੰਦਰ ਪਾਲ ਸਿੰਘ ਬਿੰਦਰਾ ਦੇ ਪਿਤਾ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਸਾਹਿਬ ਦੇ ਮੁਖੀ ਸੁਰਿੰਦਰ ਪਾਲ ਸਿੰਘ ਬਿੰਦਰਾ ਨੇ ਆਪਣੇ ਹੀ ਭਤੀਜੇ ਅਤੇ ਟਰੱਸਟੀ ਨਵਪ੍ਰੀਤ ਬਿੰਦਰਾ ਵਿਰੁੱਧ ਕੇਸ ਦਰਜ ਕਰਵਾਇਆ ਸੀ। ਨਵਪ੍ਰੀਤ ਦੀ ਮਾਂ ਸੁਰਜੀਤ ਕੌਰ ਨੇ ਭਾਜਪਾ ਆਗੂ ਸੁਖਵਿੰਦਰ ਪਾਲ ਸਿੰਘ ਬਿੰਦਰਾ ਅਤੇ ਉਸਦੇ ਭਰਾ ਸਿਮਰਨਪਾਲ ਸਿੰਘ ਬਿੰਦਰਾ ਵਿਰੁੱਧ ਕੇਸ ਦਰਜ ਕਰਵਾਇਆ ਹੈ। ਦੋਵਾਂ ’ਤੇ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ। ਹਾਲਾਂਕਿ ਇਹ ਸ਼ਿਕਾਇਤ ਕਾਫ਼ੀ ਪੁਰਾਣੀ ਹੈ ਪਰ ਜਦੋਂ ਵਿਵਾਦ ਭਖਿਆ ਤਾਂ ਦੋਵੇਂ ਪਰਿਵਾਰ ਲੀਡਰਸ਼ਿਪ ਨੂੰ ਲੈ ਕੇ ਇੱਕ ਦੂਜੇ ਵਿਰੁੱਧ ਕੇਸ ਦਰਜ ਕਰਵਾ ਰਹੇ ਹਨ। ਮਾਡਲ ਟਾਊਨ ਪੁਲੀਸ ਨੇ ਇਸ ਮਾਮਲੇ ਵਿੱਚ ਦੋਵਾਂ ਮੁਲਜ਼ਮਾਂ ਦੇ ਖ਼ਿਲਾਫ ਕੇਸ ਦਰਜ ਕੀਤਾ ਹੈ।

Advertisement
Advertisement