ਕੁੱਟਮਾਰ ਦੇ ਦੋਸ਼ ਹੇਠ ਕੇਸ ਦਰਜ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 23 ਜਨਵਰੀ ਇਥੇ ਥਾਣਾ ਹੈਬੋਵਾਲ ਦੇ ਇਲਾਕੇ ਨਿਊ ਚੰਦਰ ਨਗਰ ਵਿੱਚ ਕੁੱਟਮਾਰ ਦੇ ਸਿਲਸਿਲੇ ਵਿੱਚ ਪੁਲੀਸ ਵੱਲੋਂ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਗੁਲਸ਼ਨ ਕੁਮਾਰ ਨੇ ਦੱਸਿਆ ਹੈ ਕਿ ਮਾਮੂਲੀ ਮਾਮਲੇ ਨੂੰ...
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 23 ਜਨਵਰੀ
Advertisement
ਇਥੇ ਥਾਣਾ ਹੈਬੋਵਾਲ ਦੇ ਇਲਾਕੇ ਨਿਊ ਚੰਦਰ ਨਗਰ ਵਿੱਚ ਕੁੱਟਮਾਰ ਦੇ ਸਿਲਸਿਲੇ ਵਿੱਚ ਪੁਲੀਸ ਵੱਲੋਂ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਗੁਲਸ਼ਨ ਕੁਮਾਰ ਨੇ ਦੱਸਿਆ ਹੈ ਕਿ ਮਾਮੂਲੀ ਮਾਮਲੇ ਨੂੰ ਲੈ ਕੇ ਹੋ ਲੜਾਈ ਦੌਰਾਨ ਵਿਨੈ ਚਾਵਲਾ ਨੇ ਉਸ ਨਾਲ ਹੱਥੋ ਪਾਈ ਕਰਕੇ ਉਸ ਨਾਲ ਗਾਲੀ ਗਲੋਚ ਵੀ ਕੀਤੀ ਅਤੇ ਉਸਨੂੰ ਧੱਕਾ ਮਾਰ ਕੇ ਹੇਠਾਂ ਸੁੱਟ ਦਿੱਤਾ ਅਤੇ ਜਾਨੋਂ ਮਾਰਨ ਦੀਆ ਧਮਕੀਆਂ ਦਿੰਦਾ ਹੋਇਆ ਫ਼ਰਾਰ ਹੋ ਗਿਆ। ਥਾਣੇਦਾਰ ਸੋਹਣ ਲਾਲ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਵਿਨੈ ਚਾਵਲਾ ਵਾਸੀ ਸੰਤ ਵਿਹਾਰ ਹੈਬੋਵਾਲ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
×