ਦਾਜ ਮੰਗਣ ਦੇ ਦੋਸ਼ ਹੇਠ ਕੇਸ ਦਰਜ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 8 ਮਈ ਥਾਣਾ ਵਿਮੈੱਨ ਦੀ ਪੁਲੀਸ ਨੇ ਵਿਆਹੁਤਾ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਤੇ ਸੱਸ ਖ਼ਿਲਾਫ਼ ਦਾਜ ਮੰਗਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਖੁਸ਼ਬੂ ਪੁਤਰੀ ਵਿਨੋਦ...
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਮਈ
Advertisement
ਥਾਣਾ ਵਿਮੈੱਨ ਦੀ ਪੁਲੀਸ ਨੇ ਵਿਆਹੁਤਾ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਤੇ ਸੱਸ ਖ਼ਿਲਾਫ਼ ਦਾਜ ਮੰਗਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਖੁਸ਼ਬੂ ਪੁਤਰੀ ਵਿਨੋਦ ਕੁਮਾਰ ਵਾਸੀ ਬਸਤੀ ਮਨੀ ਸਿੰਘ ਦਾ ਵਿਆਹ ਸ਼ਿਵਾ ਵਰਮਾ ਨਾਲ 27 ਜੂਨ 2023 ਨੂੰ ਹੋਇਆ ਸੀ ਤੇ ਉਦੋਂ ਤੋਂ ਹੀ ਸ਼ਿਵ ਵਰਮਾ ਤੇ ਉਸ ਦੀ ਮਾਂ ਖ਼ੁਸ਼ਬੂ ਨੂੰ ਹੋਰ ਦਾਜ ਲਿਆਉਣ ਲਈ ਪ੍ਰੇਸ਼ਾਨ ਕਰ ਰਹੇ ਸਨ। ਥਾਣੇਦਾਰ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਸ਼ਿਵ ਵਰਮਾ ਤੇ ਸ਼ਾਰਦਾ ਦੇਵੀ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ।
Advertisement
×