ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ

ਪੁਲੀਸ ਨੇ ਨੌਜਵਾਨ ਨੂੰ ਪੁਲੀਸ ਵਿੱਚ ਭਰਤੀ ਕਰਵਾਉਣ ਦੇ ਨਾਂ ’ਤੇ 50 ਹਜ਼ਾਰ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਔਰਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਮਰਨ ਕੌਰ ਵਾਸੀ ਅਗਵਾੜ ਖੁਆਜਾ ਬਾਜੂ (ਜਗਰਾਉਂ) ਵਜੋਂ ਹੋਈ ਹੈ। ਸ਼ਿਕਾਇਤ...
Advertisement

ਪੁਲੀਸ ਨੇ ਨੌਜਵਾਨ ਨੂੰ ਪੁਲੀਸ ਵਿੱਚ ਭਰਤੀ ਕਰਵਾਉਣ ਦੇ ਨਾਂ ’ਤੇ 50 ਹਜ਼ਾਰ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਔਰਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਮਰਨ ਕੌਰ ਵਾਸੀ ਅਗਵਾੜ ਖੁਆਜਾ ਬਾਜੂ (ਜਗਰਾਉਂ) ਵਜੋਂ ਹੋਈ ਹੈ। ਸ਼ਿਕਾਇਤ ਕਰਤਾ ਜਸਵੀਰ ਸਿੰਘ ਵਾਸੀ ਪਿੰਡ ਸਿੱਧਵਾਂ ਕਲਾਂ ਨੇ ਪੁਲੀਸ ਨੂੰ ਦੱਸਿਆ ਕਿ ਉਸਦਾ ਲੜਕਾ ਲਵਪ੍ਰੀਤ ਸਿੰਘ ਬੀ ਏ ਪਾਸ ਹੈ ਅਤੇ ਬੇਰੁਜ਼ਗਾਰ ਹੈ। ਸਿਮਰਨ ਕੌਰ ਖ਼ੁਦ ਨੂੰ ਪੰਜਾਬ ਪੁਲੀਸ ਦੀ ਅਧਿਕਾਰੀ ਦਸਦੀ ਸੀ। ਸਿਮਰਨ ਕੌਰ ਨੇ ਲਵਪ੍ਰੀਤ ਨੂੰ ਪੁਲੀਸ ਵਿੱਚ ਭਰਤੀ ਕਰਵਾਉਣ ਲਈ ਉਨ੍ਹਾਂ ਤੋਂ ਆਪਣੇ ਖਾਤੇ ਵਿੱਚ 50 ਹਜ਼ਾਰ ਰੁਪਏ ਪਵਾ ਲਏ। ਬਾਅਦ ਵਿੱਚ ਸਿਮਰਨ ਕੌਰ ਨੇ ਉਨ੍ਹਾਂ ਨਾਲ ਗੱਲਬਾਤ ਕਰਨੀ ਛੱਡ ਦਿੱਤੀ। ਮਗਰੋਂ ਪਤਾ ਚੱਲਿਆ ਕਿ ਸਿਮਰਨ ਕੌਰ ਪੁਲੀਸ ਵਿੱਚ ਨਹੀਂ ਹੈ। ਉਨ੍ਹਾਂ ਥਾਣਾ ਸਦਰ ਵਿੱਚ ਕੇਸ ਦਰਜ ਕਰਵਾ ਦਿੱਤਾ ਹੈ।

Advertisement
Advertisement
Show comments