ਜਾਅਲੀ ਦਸਤਾਵੇਜ਼ ਤਿਆਰ ਕਰਾਉਣ ਦੇ ਦੋਸ਼ ਹੇਠ ਕੇਸ ਦਰਜ
ਥਾਣਾ ਸਦਰ ਦੀ ਪੁਲੀਸ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਪਤੀ ਦੀ ਜਾਇਦਾਦ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੇਠ ਔਰਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਸਪਾਲ ਸਿੰਘ ਵਾਸੀ ਪਿੰਡ ਜਨੇਤਪੁਰਾ ਨੇ ਸ਼ਿਕਾਇਤ ਦਿੱਤੀ ਸੀ ਕਿ ਜਸਵਿੰਦਰ ਕੌਰ ਪਤਨੀ...
Advertisement
ਥਾਣਾ ਸਦਰ ਦੀ ਪੁਲੀਸ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਪਤੀ ਦੀ ਜਾਇਦਾਦ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੇਠ ਔਰਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਸਪਾਲ ਸਿੰਘ ਵਾਸੀ ਪਿੰਡ ਜਨੇਤਪੁਰਾ ਨੇ ਸ਼ਿਕਾਇਤ ਦਿੱਤੀ ਸੀ ਕਿ ਜਸਵਿੰਦਰ ਕੌਰ ਪਤਨੀ ਮਰਹੂਮ ਹਰਦਿਆਲ ਸਿੰਘ ਉਰਫ ਬਸੰਤ ਸਿੰਘ ਵਾਸੀ ਪਿੰਡ ਬੇਰ ਕਲਾਂ (ਮਲੌਦ) ਨੇ ਆਪਣੇ ਪਤੀ ਦੀ ਜਾਇਦਾਦ ’ਤੇ ਕਬਜ਼ਾ ਕਰਨ ਲਈ ਨਕਲੀ ਦਸਤਾਵੇਜ਼ ਤਿਆਰ ਕੀਤੇ ਹਨ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਜਸਵਿੰਦਰ ਕੌਰ ਨੇ ਜਾਅਲੀ ਆਧਾਰ ਕਾਰਡ, ਵੱਖ-ਵੱਖ ਰਿਹਾਇਸੀ ਪਤੇ, ਫਰਜ਼ੀ ਜਨਮ ਸਰਟੀਫਿਕੇਟ ਆਦਿ ਤਿਆਰ ਕਰਨ ਦੀ ਪੁਸ਼ਟੀ ਹੋਈ ਹੈ ਜਿਸ ਮਗਰੋਂ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
Advertisement
Advertisement
Advertisement
×