ਜਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ
ਪੱਤਰ ਪ੍ਰੇਰਕ ਤਰਨ ਤਾਰਨ, 12 ਜਨਵਰੀ ਥਾਣਾ ਚੋਹਲਾ ਸਾਹਿਬ ਦੀ ਪੁਲੀਸ ਨੇ ਸਤਵੀਂ ਜਮਾਤ ਵਿੱਚ ਪੜ੍ਹਦੀ ਇਕ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਜੱਸਾ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤ ਲੜਕੀ ਜੱਸਾ ਸਿੰਘ ਦੇ ਘਰ ਆਪਣੀ ਸਹੇਲੀ ਨੂੰ...
Advertisement
ਪੱਤਰ ਪ੍ਰੇਰਕ
ਤਰਨ ਤਾਰਨ, 12 ਜਨਵਰੀAdvertisement
ਥਾਣਾ ਚੋਹਲਾ ਸਾਹਿਬ ਦੀ ਪੁਲੀਸ ਨੇ ਸਤਵੀਂ ਜਮਾਤ ਵਿੱਚ ਪੜ੍ਹਦੀ ਇਕ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਜੱਸਾ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤ ਲੜਕੀ ਜੱਸਾ ਸਿੰਘ ਦੇ ਘਰ ਆਪਣੀ ਸਹੇਲੀ ਨੂੰ ਮਿਲਣ ਲਈ ਗਈ ਸੀ, ਜਿਥੇ ਪੀੜਤ ਨੇ ਆਪਣੀ ਸਹੇਲੀ ਦੇ ਤਾਏ ਲੱਗਦੇ ਜੱਸਾ ਸਿੰਘ ਤੋਂ ਸਹੇਲੀ ਦੇ ਘਰ ਹੋਣ ਬਾਰੇ ਪੁੱਛਿਆ ਤਾਂ ਉਸ ਨੇ ਸਹੇਲੀ ਦੇ ਘਰ ਹੋਣ ਆਖ ਕੇ ਲੜਕੀ ਨੂੰ ਅੰਦਰ ਬੁਲਾ ਲਿਆ ਤੇ ਜਬਰ-ਜਨਾਹ ਕੀਤਾ। ਸਬ ਇੰਸਪੈਕਟਰ ਕਿਰਨਪਾਲ ਕੌਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
×