ਲੁਧਿਆਣਾ: ਥਾਣਾ ਦਰੇਸੀ ਦੀ ਪੁਲੀਸ ਨੇ ਇੱਕ ਵਿਆਹੁਤਾ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਨਾਨਕ ਨਗਰ ਵਾਸੀ ਕੁਲਵਿੰਦਰ ਸਿੰਘ ਦੀ ਪੁੱਤਰੀ ਸੁਮਨਪ੍ਰੀਤ ਕੌਰ ਨੇ ਦੱਸਿਆ ਕਿ ਪਿਛਲੇ ਸਾਲ ਉਸ ਦਾ ਵਿਆਹ ਅਮਨਦੀਪ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਪੰਜਾਬ ਮਾਤਾ ਨਗਰ ਪੱਖੋਵਾਲ ਰੋਡ ਨਾਲ ਹੋਇਆ ਸੀ ਅਤੇ ਵਿਆਹ ਮਗਰੋਂ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਲੱਗਿਆ। ਪੁਲੀਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ