DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਘਰ ਦੀਆਂ ਅਲਮਾਰੀਆਂ ਦੇ ਤਾਲੇ ਤੋੜ ਕੇ ਨਗਦੀ ਅਤੇ ਗਹਿਣੇ ਚੋਰੀ

ਅਣਪਛਾਤੇ ਚੋਰ ਇੱਕ ਘਰ ਦੀਆਂ ਅਲਮਾਰੀਆਂ ਦੇ ਤਾਲੇ ਤੋੜ ਕੇ ਨਗਦੀ ਅਤੇ ਕੀਮਤੀ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ ਹਨ। ਮੁਹੱਲਾ ਨਿਊ ਸੁੰਦਰ ਨਗਰ 33 ਫੁੱਟਾ ਰੋਡ ਮੁੰਡੀਆਂ ਕਲਾਂ ਵਾਸੀ ਜੋਤੀ ਨਈਅਰ ਨੇ ਪੁਲੀਸ ਨੂੰ ਜਾਣਕਾਰੀ ਦਿੱਤੀ ਹੈ ਕਿ ਅਣਪਛਾਤੇ...

  • fb
  • twitter
  • whatsapp
  • whatsapp
Advertisement

ਅਣਪਛਾਤੇ ਚੋਰ ਇੱਕ ਘਰ ਦੀਆਂ ਅਲਮਾਰੀਆਂ ਦੇ ਤਾਲੇ ਤੋੜ ਕੇ ਨਗਦੀ ਅਤੇ ਕੀਮਤੀ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ ਹਨ। ਮੁਹੱਲਾ ਨਿਊ ਸੁੰਦਰ ਨਗਰ 33 ਫੁੱਟਾ ਰੋਡ ਮੁੰਡੀਆਂ ਕਲਾਂ ਵਾਸੀ ਜੋਤੀ ਨਈਅਰ ਨੇ ਪੁਲੀਸ ਨੂੰ ਜਾਣਕਾਰੀ ਦਿੱਤੀ ਹੈ ਕਿ ਅਣਪਛਾਤੇ ਚੋਰਾਂ ਨੇ ਘਰ ਵਿੱਚ ਦਾਖਲ ਹੋ ਕੇ ਅੰਦਰਲੇ ਕਮਰਿਆਂ ਦੇ ਦਰਵਾਜ਼ਿਆਂ ਦੇ ਤਾਲੇ ਤੋੜ ਦਿੱਤੇ ਅਤੇ ਅਲਮਾਰੀਆਂ ਦੇ ਤਾਲੇ ਤੋੜਣ ਤੋਂ ਬਾਅਦ ਨਗਦੀ, ਸੋਨਾ ਅਤੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ। ਉਸ ਦੱਸਿਆ ਕਿ ਇਸ ਘਟਨਾ ਬਾਰੇ ਉਦੋਂ ਪਤਾ ਲੱਗਾ ਜਦੋਂ ਪਰਿਵਾਰ ਨੂੰ ਕਮਰਿਆਂ ਦੇ ਤਾਲੇ ਟੁੱਟੇ ਹੋਏ ਅਤੇ ਅੰਦਰ ਸਾਰਾ ਸਾਮਾਨ ਖਿੱਲਰਿਆ ਹੋਇਆ ਮਿਲਿਆ। ਜਮਾਲਪੁਰ ਥਾਣੇ ਦੀ ਪੁਲੀਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਪ੍ਰਾਪਤ ਕੀਤੀ ਜਾ ਰਹੀ ਹੈ।

Advertisement
Advertisement
×