ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਕਦੀ ਮਾਮਲਾ: ਐੱਸਡੀਐੱਮ ਗੁਰਬੀਰ ਕੋਹਲੀ ਨੂੰ ਨਹੀਂ ਮਿਲੀ ਰਾਹਤ

ਸੰਤੋਖ ਗਿੱਲ ਰਾਏਕੋਟ, 27 ਜੂਨ ਐੱਸਡੀਐੱਮ ਦਫ਼ਤਰ ਦੀ ਅਲਮਾਰੀ ’ਚੋਂ 24 ਲੱਖ 6 ਹਜ਼ਾਰ ਰੁਪਏ ਦੀ ਨਕਦੀ ਮਿਲਣ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਲਈ ਜ਼ਿਲ੍ਹਾ ਅਦਾਲਤ ਦਾ ਦਰਵਾਜ਼ਾ ਖੜਕਾਉਣ ਵਾਲੇ ਐੱਸਡੀਐੱਮ ਗੁਰਬੀਰ ਸਿੰਘ ਕੋਹਲੀ ਨੂੰ ਅੱਜ ਚੌਥੀ ਪੇਸ਼ੀ ਦੇ ਬਾਵਜੂਦ...
Advertisement

ਸੰਤੋਖ ਗਿੱਲ

ਰਾਏਕੋਟ, 27 ਜੂਨ

Advertisement

ਐੱਸਡੀਐੱਮ ਦਫ਼ਤਰ ਦੀ ਅਲਮਾਰੀ ’ਚੋਂ 24 ਲੱਖ 6 ਹਜ਼ਾਰ ਰੁਪਏ ਦੀ ਨਕਦੀ ਮਿਲਣ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਲਈ ਜ਼ਿਲ੍ਹਾ ਅਦਾਲਤ ਦਾ ਦਰਵਾਜ਼ਾ ਖੜਕਾਉਣ ਵਾਲੇ ਐੱਸਡੀਐੱਮ ਗੁਰਬੀਰ ਸਿੰਘ ਕੋਹਲੀ ਨੂੰ ਅੱਜ ਚੌਥੀ ਪੇਸ਼ੀ ਦੇ ਬਾਵਜੂਦ ਰਾਹਤ ਨਹੀਂ ਮਿਲ ਸਕੀ। ਇਸ ਮਾਮਲੇ ਵਿੱਚ ਜ਼ਿਲ੍ਹਾ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਨਿਸ਼ਚਿਤ ਕੀਤੀ ਹੈ। ਮਾਨਯੋਗ ਜ਼ਿਲ੍ਹਾ ਅਦਾਲਤ ਵਿੱਚ ਗਰਮੀ ਦੀਆਂ ਛੁੱਟੀਆਂ ਕਾਰਨ ਵਿਸ਼ੇਸ਼ ਜੱਜ ਦੀ ਅਦਾਲਤ ਵਿੱਚ ਸੁਣਵਾਈ ਮੌਕੇ ਸਰਕਾਰੀ ਅਤੇ ਵਿਰੋਧੀ ਧਿਰ ਦੀਆਂ ਦਲੀਲਾਂ ਸੁਣਨ ਬਾਅਦ ਹੁਣ ਅਗਲੀ ਸੁਣਵਾਈ 2 ਜੁਲਾਈ ਨੂੰ ਰੈਗੂਲਰ ਜ਼ਿਲ੍ਹਾ ਅਦਾਲਤ ਵਿੱਚ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸ.ਡੀ.ਐੱਮ ਦਫ਼ਤਰ ਦੀ ਰੀਡਰ ਕਰਮਜੀਤ ਕੌਰ ਵੱਲੋਂ ਚੌਕਸੀ ਵਿਭਾਗ ਕੋਲ ਕੀਤੇ ਖ਼ੁਲਾਸਿਆਂ ਨੂੰ ਚੌਕਸੀ ਵਿਭਾਗ ਨੇ ਗੁਰਬੀਰ ਸਿੰਘ ਕੋਹਲੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਨ ਲਈ ਮੁੱਖ ਅਧਾਰ ਬਣਾਇਆ ਹੈ, ਜਦਕਿ ਸਟੈਨੋ ਜਤਿੰਦਰ ਸਿੰਘ ਨੀਟਾ ਵੱਲੋਂ ਕੀਤੇ ਗਏ ਖ਼ੁਲਾਸੇ ਗੁਰਬੀਰ ਸਿੰਘ ਕੋਹਲੀ ਨੂੰ ਕੇਸ ਵਿੱਚ ਨਾਮਜ਼ਦ ਕਰਨ ਦਾ ਆਧਾਰ ਬਣੇ ਸਨ।

Advertisement