ਨਗ਼ਦੀ ਮਾਮਲਾ: ਐੱਸਡੀਐੱਮ ਕੋਹਲੀ ਨੂੰ ਨਾ ਮਿਲੀ ਰਾਹਤ; ਅਗਲੀ ਸੁਣਵਾਈ 27 ਨੂੰ
ਸੰਤੋਖ ਗਿੱਲ
Bਰਾਏਕੋਟ, 24 ਜੂਨB
ਐੱਸ.ਡੀ.ਐੱਮ ਦਫ਼ਤਰ ਦੀ ਅਲਮਾਰੀ ਵਿੱਚੋਂ 24 ਲੱਖ 6 ਹਜ਼ਾਰ ਰੁਪਏ ਦੀ ਨਗ਼ਦੀ ਮਿਲਣ ਦੇ ਬਹੁ-ਚਰਚਿਤ ਕੇਸ ਵਿੱਚ ਅਗਾਊਂ ਜ਼ਮਾਨਤ ਲਈ ਜ਼ਿਲ੍ਹਾ ਅਦਾਲਤ ਦਾ ਦਰਵਾਜ਼ਾ ਖੜਕਾਉਣ ਵਾਲੇ ਐੱਸ.ਡੀ.ਐੱਮ ਗੁਰਬੀਰ ਸਿੰਘ ਕੋਹਲੀ ਨੂੰ ਅੱਜ ਵੀ ਰਾਹਤ ਨਹੀਂ ਮਿਲ ਸਕੀ ਜਿਸ ਕਾਰਨ ਜ਼ਿਲ੍ਹਾ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 27 ਜੂਨ ਨਿਰਧਾਰਿਤ ਕਰ ਦਿੱਤੀ ਹੈ। ਜ਼ਿਲ੍ਹਾ ਅਦਾਲਤ ਨੇ ਚੌਕਸੀ ਵਿਭਾਗ ਦੇ ਅਧਿਕਾਰੀਆਂ ਨੂੰ ਰਿਕਾਰਡ ਅਤੇ ਸਟੇਟਸ ਰਿਪੋਰਟ ਪੇਸ਼ ਕਰਨ ਲਈ ਇੱਕ ਹੋਰ ਮੌਕਾ ਦਿੱਤਾ ਹੈ।
ਕਾਬਲੇ-ਗ਼ੌਰ ਹੈ ਕਿ ਪਿੰਡ ਬੜੈਚ ਦੇ ਇੱਕ ਜ਼ਮੀਨੀ ਝਗੜੇ ਦੇ ਕੇਸ ਦੀ ਸੁਣਵਾਈ ਨਾਲ ਜੁੜੇ ਮਾਮਲੇ ਵਿੱਚ ਮੋਟੀ ਰਕਮ ਰਿਸ਼ਵਤ ਵਜੋਂ ਵਸੂਲ ਕਰਨ ਦੇ ਦੋਸ਼ਾਂ ਬਾਅਦ ਐੱਸ.ਡੀ.ਐੱਮ ਗੁਰਬੀਰ ਸਿੰਘ ਕੋਹਲੀ ਦੇ ਸਟੈਨੋ ਜਤਿੰਦਰ ਸਿੰਘ ਨੀਟਾ ਵਾਸੀ ਨੂਰਪੁਰਾ ਨੂੰ ਚੌਕਸੀ ਵਿਭਾਗ ਦੀ ਟੀਮ ਵੱਲੋਂ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁੱਢਲੀ ਪੁੱਛਗਿੱਛ ਬਾਅਦ ਨੀਟਾ ਵੱਲੋਂ ਕੀਤੇ ਖ਼ੁਲਾਸਿਆਂ ਬਾਅਦ ਐੱਸ.ਡੀ.ਐੱਮ ਗੁਰਬੀਰ ਸਿੰਘ ਕੋਹਲੀ ਨੂੰ ਵੀ ਕੇਸ ਵਿੱਚ ਨਾਮਜ਼ਦ ਕਰ ਲਿਆ ਗਿਆ ਸੀ, ਪਰ 12 ਦਿਨ ਬਾਅਦ ਵੀ ਉਹ ਚੌਕਸੀ ਵਿਭਾਗ ਦੀ ਗ੍ਰਿਫ਼ਤ ਤੋਂ ਬਾਹਰ ਹਨ ਪਰ ਇਸੇ ਕੇਸ ਵਿੱਚ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਬੱਗੀ ਨੂੰ ਵੀ ਚੌਕਸੀ ਵਿਭਾਗ ਨੇ