ਦੇਸੀ ਕੱਟੇ ਸਣੇ ਕਾਬੂ
ਪੁਲੀਸ ਥਾਣਾ ਸਿੱਧਵਾਂ ਬੇਟ ਦੀ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਨਾਜਾਇਜ਼ ਹਥਿਆਰ ਸਮੇਤ ਕਾਬੂ ਕੀਤਾ ਹੈ। ਸਹਾਇਕ ਸਬ-ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲੀਸ ਪਾਰਟੀ ਸ਼ੱਕੀਆਂ ਦੀ ਸ਼ਨਾਖਤ ਲਈ ਸਿੱਧਵਾਂ ਬੇਟ-ਕਿਸ਼ਨਪੁਰਾ ਚੌਕ ਵਿੱਚ ਗਸ਼ਤ ’ਤੇ ਸੀ ਕਿ ਸੂਹ...
Advertisement
ਪੁਲੀਸ ਥਾਣਾ ਸਿੱਧਵਾਂ ਬੇਟ ਦੀ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਨਾਜਾਇਜ਼ ਹਥਿਆਰ ਸਮੇਤ ਕਾਬੂ ਕੀਤਾ ਹੈ। ਸਹਾਇਕ ਸਬ-ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲੀਸ ਪਾਰਟੀ ਸ਼ੱਕੀਆਂ ਦੀ ਸ਼ਨਾਖਤ ਲਈ ਸਿੱਧਵਾਂ ਬੇਟ-ਕਿਸ਼ਨਪੁਰਾ ਚੌਕ ਵਿੱਚ ਗਸ਼ਤ ’ਤੇ ਸੀ ਕਿ ਸੂਹ ਮਿਲੀ ਕਿ ਅਮਨਦੀਪ ਸਿੰਘ ਅਮਨਾ ਆਪਣੇ ਸਾਥੀ ਜਗਜੀਤ ਸਿੰਘ ਉਰਫ ਜੱਗੀ ਨਾਲ ਡਰੇਨ ਪੁੱਲ ਸਿੱਧਵਾਂ ਬੇਟ ’ਤੇ ਖੜ੍ਹਾ ਹੈ ਜਿਨ੍ਹਾਂ ਕੋਲ ਨਾਜਾਇਜ਼ ਅਸਲਾ ਹੈ। ਪੁਲੀਸ ਨੇ ਛਾਪਾ ਮਾਰ ਕੇ ਦੋਵਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਇੱਕ ਦੇਸੀ ਕੱਟਾ 315 ਬੋਰ ਅਤੇ ਇੱਕ ਕਾਰਤੂਸ ਬਰਾਮਦ ਕੀਤਾ ਹੈ। ਦੋਵਾਂ ਖ਼ਿਲਾਫ਼ ਸਿੱਧਵਾਂ ਬੇਟ ਥਾਣੇ ਵਿੱਚ ਕੇਸ ਦਰਜ ਕਰਨ ਤੋਂ ਬਾਅਦ ਪੁਲੀਸ ਨੇ ਕਾਰਵਾਈ ਆਰੰਭ ਕਰ ਦਿੱਤੀ ਹੈ।
Advertisement
Advertisement