ਲੁਧਿਆਣਾ: ਸਥਾਨਕ ਨਿਊ ਜੀਐਮਟੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਾਉਣ ਦੇ ਮਹੀਨੇ ਦਾ ਤਿਓਹਾਰ ਤੀਆਂ ਮਨਾਇਆ ਗਿਆ। ਇਸ ਮੌਕੇ ਕਰਵਾਏ ਸਮਾਗਮ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਤੀਆਂ ਮੌਕੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਵਿੱਚ ਲੋਕ ਗੀਤ, ਬੋਲੀਆਂ, ਗਿੱਧਾ, ਕਿੱਕਲੀ ਆਦਿ ਦੀ ਪੇਸ਼ਕਾਰੀ ਨੇ ਸਾਰਿਆਂ ਨੂੰ ਝੂਮਣ ਲਾ ਦਿੱਤਾ। ਸਕੂਲ ਦੀਆਂ ਵਿਦਿਆਰਥਣਾਂ ਨੇ ਪੀਂਘ ਝੂਟਣ ਦਾ ਆਨੰਦ ਵੀ ਲਿਆ। ਸਕੂਲ ਪ੍ਰਿੰਸੀਪਲ ਮਨਜੀਤ ਕੌਰ ਨੇ ਤੀਆਂ ਦੇ ਤਿਓਹਾਰ ਦੇ ਪਿਛੋਕੜ ਅਤੇ ਇਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਉਨਾਂ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਤੀਆਂ ਦੇ ਤਿਓਹਾਰ ਦੀਆਂ ਵਧਾਈਆਂ ਦਿੱਤੀਆਂ। -ਖੇਤਰੀ ਪ੍ਰਤੀਨਿਧ