ਮੱਸਿਆ ਦਾ ਦਿਹਾੜਾ ਮਨਾਇਆ

ਮੱਸਿਆ ਦਾ ਦਿਹਾੜਾ ਮਨਾਇਆ

ਢੱਕੀ ਸਾਹਿਬ ਵਿੱਚ ਕੀਰਤਨ ਕਰਦੇ ਹੋਏ ਸੰਤ ਦਰਸ਼ਨ ਸਿੰਘ ਖ਼ਾਲਸਾ।

ਦੇਵਿੰਦਰ ਸਿੰਘ ਜੱਗੀ

ਪਾਇਲ, 17 ਅਕਤੂਬਰ

ਇਥੇ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਮੱਸਿਆ ਦੇ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਤਪੋਬਣ ਦੇ ਹਜ਼ੂਰੀ ਕੀਰਤਨੀ ਜੱਥੇ ਨੇ ਕੀਰਤਨ ਸਮਾਗਮ ਦੀ ਆਰੰਭਤਾ ਕੀਤੀ। ਇਸ ਮੌਕੇ ਸੰਤ ਦਰਸ਼ਨ ਸਿੰਘ ਖ਼ਾਲਸਾ ਨੇ ਕਥਾ ਕੀਰਤਨ ਕਰਦਿਆਂ ਫੁਰਮਾਇਆ ਕਿ ਗੁਰੂ ਗ੍ਰੰਥ ਸਾਹਿਬ ਜੀ ਸਭ ਨੂੰ ਸਾਂਝਾ ਉਪਦੇਸ਼ ਬਖਸ਼ਿਸ਼ ਕਰਦੇ ਹਨ। ਇਸ ਕਰਕੇ ਸਿੱਖ ਸੱਚਾ ਸਿੱਖ ਬਣੇ , ਮੁਸਲਮਾਨ ਸੱਚਾ ਮੁਸਲਮਾਨ ਬਣੇ , ਹਿੰਦੂ ਸੱਚਾ ਹਿੰਦੂ ਬਣੇ , ਈਸਾਈ ਸੱਚਾ ਈਸਾਈ ਬਣੇ ਤੇ ਹਰ ਇੱਕ ਨੂੰ ਆਪੋ-ਆਪਣੇ ਧਰਮ ਵਿੱਚ ਪ੍ਰਪੱਕ ਹੋ ਕੇ ਦੁਖੀਆਂ ਗਰੀਬਾਂ ਲੋੜਵੰਦਾਂ ਦੀ ਮਦਦ ਕਰਨ ਦੇ ਨਾਲ-ਨਾਲ ਨਸ਼ਿਆਂ ਦਾ ਤਿਆਗ ਤੇ ਜਾਤਾਂ ਪਾਤਾਂ ਤੋਂ ਉਪਰ ਉੱਠ ਕੇ ਪਰਮਾਤਮਾ ਦੇ ਬਣਾਏ ਹੋਏ ਹਰ ਜੀਵ ’ਤੇ ਦਇਆ ਕਰਕੇ ਧਰਮ ਦੀ ਕਿਰਤ ਕਰਦੇ ਹੋਏ ਪਰਮਾਤਮਾ ਦਾ ਨਾਂ ਜਪ ਕੇ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All