ਕਾਲੇ ਚੋਲੇ ਪਾ ਕੇ ਗੁਲਾਮੀ ਦਿਵਸ ਮਨਾਇਆ

ਕਾਲੇ ਚੋਲੇ ਪਾ ਕੇ ਗੁਲਾਮੀ ਦਿਵਸ ਮਨਾਇਆ

ਕਾਲੇ ਚੋਲੇ ਪਾ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਠੇਕਾ ਮੁਲਾਜ਼ਮ।

ਸਤਵਿੰਦਰ ਬਸਰਾ
ਲੁਧਿਆਣਾ, 13 ਅਗਸਤ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਅੱਜ ਵੱਖ ਵੱਖ ਵਿਭਾਗਾਂ ਵਿੱਚ ਲੱਗੇ ਠੇਕਾ ਮੁਲਾਜ਼ਮਾਂ ਨੇ ਕਾਲੇ ਚੋਲੇ ਪਾ ਕੇ ਆਜ਼ਾਦੀ ਦਿਵਸ ਨੂੰ ਗੁਲਾਮੀ ਦਿਵਸ ਵਜੋਂ ਮਨਾਇਆ। ਇਨ੍ਹਾਂ ਮੁਲਾਜ਼ਮਾਂ ਵੱਲੋਂ ਸਥਾਨਕ ਬੱਸ ਅੱਡੇ ਤੋਂ ਭਾਰਤ ਨਗਰ ਚੌਕ ਤੱਕ ਰੋਸ ਪ੍ਰਦਰਸ਼ਨ ਕੀਤਾ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਵੀ ਭੇਜਿਆ। ਇਨ੍ਹਾਂ ਮੁਲਾਜ਼ਮਾਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਠੇਕੇ ’ਤੇ ਭਰਤੀ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਜਾਂਦਾ, ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਰੋਸ ਪ੍ਰਦਰਸ਼ਨ ਕਰਨ ਵਾਲੇ ਜਲ਼ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਰੋਡਵੇਜ਼ ਪਨਬਸ ਦੇ ਆਗੂਆਂ ਭੁਪਿੰਦਰ ਸਿੰਘ ਕੁਤਬੇਵਾਲ, ਸ਼ਮਸ਼ੇਰ ਸਿੰਘ ਢਿੱਲੋਂ, ਸੁਖਵਿੰਦਰ ਸਿੰਘ, ਚਰਨ ਸਿੰਘ ਨੇ ਕਿਹਾ ਕੈਪਟਨ ਸਰਕਾਰ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਲੰਘੇ ਸਾਢੇ ਤਿੰਨ ਸਾਲਾਂ ਵਿੱਚ ਕਿਸੇ ਵੀ ਅਦਾਰੇ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਸਗੋਂ ਸਰਕਾਰ ਸਮੂਹ ਅਦਾਰਿਆਂ ਵਿੱਚੋਂ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਅਤੇ ਤਨਖਾਹ ਕਟੌਤੀਆ ਦੇ ਰਾਹ ਪਈ ਹੋਈ ਹੈ। ਆਗੂਆਂ ਨੇ ਮੰਗ ਕੀਤੀ ਕਿ ਠੇਕੇ ’ਤੇ ਭਰਤੀ ਮੁਲਾਜ਼ਮਾਂ ਨੂੰ ਊਨ੍ਹਾਂ ਦੇ ਪਿੱਤਰੀ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ, ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਅਤੇ ਤਨਖਾਹ ਕਟੌਤੀਆਂ ਬੰਦ ਕੀਤੀਆਂ ਜਾਣ। ਸਮੂਹ ਬੁਲਾਰਿਆਂ ਨੇ ਮੰਗ ਕੀਤੀ ਕਿ ਸਮੂਹ ਅਦਾਰਿਆਂ ਦੇ ਨਿੱਜੀਕਰਨ ਕਰਨ ਦੀ ਨੀਤੀ ਰੱਦ ਕੀਤੀ ਜਾਵੇ ਅਤੇ ਸਮੂਹ ਵਿਭਾਗਾਂ ਦਾ ਪੁਨਰਗਠਨ ਕਰਨ ਦੇ ਨਾਮ ਤੇ ਆਸਾਮੀਆਂ ਖ਼ਤਮ ਕਰਨ ਦਾ ਫੈਸਲਾ ਵਾਪਸ ਲਿਆ ਜਾਵੇੇ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿੱਚ ਰੈਗੂਲਰ ਨਹੀਂ ਕੀਤਾ ਜਾਂਦਾ ਤਦ ਤੱਕ ਮੋਰਚੇ ਦੇ ਬੈਨਰ ਹੇਠ ਸੰਘਰਸ਼ ਲਗਾਤਾਰ ਜਾਰੀ ਰਹਿਣਗੇ ਅਤੇ ਆਉਣ ਵਾਲੀ 22 ਅਗਸਤ ਨੂੰ ਪਟਿਆਲਾ ਵਿਖੇ ਮੋਰਚੇ ਦੀ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਨੂੰ ਜਸਵੰਤ ਸਿੰਘ, ਸੇਵਾ ਸਿੰਘ,ਜਗਜੀਤ ਸਿੰਘ ਭੂਖੜੀ, ਹਾਕਮ ਸਿੰਘ ਧਨਾਨਸੂ, ਗਿਆਨ ਸਿੰਘ,ਜਤਿੰਦਰ ਰਣਜੀਤ ਸਿੰਘ ਬੀਰਮੀ, ਮੰਗਤ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ ਨੇ ਵੀ ਸੰਬੋਧਨ ਕੀਤਾ।

ਅਸਾਮੀਆਂ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ ਮੁਜ਼ਾਹਰਾ

ਸ਼ਹੀਦ ਭਗਤ ਸਿੰਘ ਦੇ ਬੁੱਤ ਸਾਹਮਣੇ ਰੋਸ ਪ੍ਰਦਰਸ਼ਨ ਕਰਦੇ ਹੋਏ ਆਗੂ। 

ਗੁਰੂਸਰ ਸੁਧਾਰ (ਸੰਤੋਖ ਗਿੱਲ): ਪੰਜਾਬ ਸਰਕਾਰ ਅਤੇ ਪਾਵਰਕੌਮ ਵੱਲੋਂ 40 ਹਜ਼ਾਰ ਤੋਂ ਵੀ ਵੱਧ ਅਸਾਮੀਆਂ ਨੂੰ ਖ਼ਤਮ ਕਰਨ ਦੇ ਫ਼ੈਸਲੇ ਨੂੰ ਹਰੀ ਝੰਡੀ ਦੇਣ ਵਿਰੁੱਧ ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਜੋਧਾਂ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਪਿੰਡ ਰਤਨ-ਜੋਧਾਂ ਬਾਜ਼ਾਰ ਵਿੱਚ ਸ਼ਹੀਦ ਭਗਤ ਸਿੰਘ ਦੇ ਬੁੱਤ ਸਾਹਮਣੇ ਨੌਜਵਾਨਾਂ ਨੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਨੇਕ ਸਿੰਘ ਗੁਜਰਵਾਲ, ਸਿਕੰਦਰ ਸਿੰਘ ਮਨਸੂਰਾਂ, ਪੰਜਾਬ ਸਟੂਡੈਂਟਸ ਫੈਡਰੇਸ਼ਨ ਦੇ ਜ਼ਿਲ੍ਹਾ ਕਨਵੀਨਰ ਮਨਪ੍ਰੀਤ ਜੋਧਾਂ ਅਤੇ ਮਨਪਿੰਦਰ ਸਿੰਘ ਮਨਸੂਰਾਂ ਨੇ ਕਿਹਾ ਕਿ ਪੰਜਾਬ ਵਿਚ ਕੈਪਟਨ ਦੀ ਅਗਵਾਈ ਵਾਲੀ ਸਰਕਾਰ ਘਰ-ਘਰ ਨੌਕਰੀ ਦਾ ਵਾਅਦਾ ਕਰਕੇ ਸੱਤਾ ’ਤੇ ਕਾਬਜ਼ ਹੋਈ ਸੀ, ਪਰ ਹੁਣ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸਾਮੀਆਂ ਖ਼ਤਮ ਕਰਕੇ ਪਾਵਰਕੌਮ ਨੂੰ ਨਿੱਜੀ ਹੱਥਾਂ ਵਿੱਚ ਦੇਣ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਆਗੂਆਂ ਨੇ ਸੂਬੇ ਵਿੱਚ ਨਸ਼ਿਆਂ ਕਾਰਨ ਲਗਾਤਾਰ ਹੋ ਰਹੀਆਂ ਮੌਤਾਂ ਉੱਤੇ ਵੀ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All