ਕਾਲੇ ਚੋਲੇ ਪਾ ਕੇ ਗੁਲਾਮੀ ਦਿਵਸ ਮਨਾਇਆ

ਕਾਲੇ ਚੋਲੇ ਪਾ ਕੇ ਗੁਲਾਮੀ ਦਿਵਸ ਮਨਾਇਆ

ਕਾਲੇ ਚੋਲੇ ਪਾ ਕੇ ਗੁਲਾਮੀ ਦਿਵਸ ਮਨਾਉਂਦੇ ਹੋਏ ਜਲ ਸਪਲਾਈ ਕਾਮੇ।

ਡੀਪੀਐੱਸ ਬੱਤਰਾ
ਸਮਰਾਲਾ, 14 ਅਗਸਤ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਮਿਆਂ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਅੱਜ ਆਜ਼ਾਦੀ ਦਿਵਸ ਨੂੰ ਕਾਲੇ ਚੋਲੇ ਪਾ ਕੇ ਗੁਲਾਮੀ ਦਿਵਸ ਵਜੋਂ ਮਨਾਇਆ। ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਰਜਿ. 31 ਦੇ ਸੂਬਾ ਆਗੂ ਕੁਲਦੀਪ ਸਿੰਘ ਬੁੱਢੇਵਾਲ, ਜ਼ਿਲ੍ਹਾ ਜਰਨਲ ਸਕੱਤਰ ਰਵਿੰਦਰ ਸਿੰਘ ਮਾਣਕੀ, ਬਰਾਂਚ ਪ੍ਰਧਾਨ ਕਰਮ ਚੰਦ ਨੇ ਕਿਹਾ ਕਿ ਕੈਪਟਨ ਸਰਕਾਰ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਪਰ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਲੰਘੇ ਸਾਢੇ ਤਿੰਨ ਸਾਲਾਂ ਵਿੱਚ ਕਿਸੇ ਵੀ ਅਦਾਰੇ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਸਗੋਂ ਸਰਕਾਰ ਸਮੂਹ ਅਦਾਰਿਆਂ ਵਿੱਚੋਂ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਅਤੇ ਤਨਖਾਹ ਕਟੌਤੀਆ ਦੇ ਰਾਹ ਪਈ ਹੋਈ ਹੈ। ਊਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਬਜਾਏ ਇਨ੍ਹਾਂ ਪ੍ਰਤੀ ਬੇਰੁਖ਼ੀ ਵਾਲਾ ਵਤੀਰਾ ਅਪਣਾ ਰਹੀ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਸਮੂਹ ਅਦਾਰਿਆਂ ਦੇ ਨਿੱਜੀਕਰਨ ਤੇ  ਪੰਚਾਇਤੀਕਰਨ ਦੀ ਨੀਤੀ ਰੱਦ ਕੀਤੀ ਜਾਵੇ ਅਤੇ ਸਮੂਹ ਵਿਭਾਗਾਂ ਦਾ ਪੁਨਰਗਠਨ ਕਰਨ ਦੇ ਨਾਮ ’ਤੇ ਆਸਾਮੀਆਂ ਖ਼ਤਮ ਕਰਨ ਦਾ ਫ਼ੈਸਲਾ ਵਾਪਸ ਲਿਆ ਜਾਵੇ। ਇਸ ਮੌਕੇ ਦਲਵੀਰ ਸਿੰਘ, ਜਗਜੀਤ ਸਿੰਘ ਬਿਲਾਸਪੁਰ, ਮਨਦੀਪ ਸਿੰਘ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All