ਡੀਪੀਐੱਸ ਬੱਤਰਾ
ਸਮਰਾਲਾ, 23 ਅਪਰੈਲ
ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੰਜੀ ਸਾਹਿਬ ਕੋਟਾਂ ਵਿੱਚ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਦੀ ਅਗਵਾਈ ਵਿੱਚ ਧਰਤੀ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਕਾਹਲੋਂ
ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਧਰਤੀ ਦਿਵਸ ਦੇ ਇਤਿਹਾਸ ਅਤੇ ਇਸਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਾਰੇ ਹੀ ਵਿਦਿਆਰਥੀਆਂ ਨੂੰ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਆ ਗਿਆ। 9ਵੀਂ ਜਮਾਤ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਧਰਤੀ ਦਿਵਸ ਨੂੰ ਸਮਰਪਿਤ ਫੋਟੋਆਂ ਦੇ ਕੋਲਾਜ ਬਣਾਏ। ਸਕੂਲ ਦੇ ਬੱਚਿਆਂ ਨੇ ਆਪਣੇ ਪੋਸਟਰਾਂ ਦੇ ਨਾਲ ਰੈਲੀ ਕੱਢ ਕੇ ਸਭ ਨੂੰ ਧਰਤੀ ਅਤੇ ਵਾਤਾਵਰਨ ਦੀ ਸੰਭਾਲ ਕਰਨ ਲਈ ਜਾਗਰੂਕ ਕੀਤਾ। ਬੱਚਿਆਂ ਨੇ ਧਰਤੀ ਨੂੰ ਹਰਾ ਭਰਾ ਅਤੇ ਸਾਫ਼ ਸੁਥਰਾ ਰੱਖਣ ਦਾ ਸੰਕਲਪ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਪ੍ਰੇਰਿਆ ਗਿਆ। ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆ ਨੇ ਸਕੂਲ ਕੈਂਪਸ ਵਿੱਚ ਨਵੇਂ ਬੂਟੇ ਲਗਾਏ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਦਾ ਜ਼ਿੰਮਾ ਲਿਆ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਧਰਤੀ ਦਿਵਸ ਸਬੰਧੀ ਭਾਸ਼ਣ ਦਿੱਤੇ ਅਤੇ ਪੇਂਟਿੰਗ ਮੁਕਾਬਲੇ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।
ਖੰਨਾ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੇ ਗੁਲਜ਼ਾਰ ਗਰੁੱਪ ਆਫ ਇੰਸੀਚਿਊਟਸ ਵਿੱਚ ਧਰਤੀ ਦਿਵਸ ਨੂੰ ਸਮਰਪਿਤ ਰੁੱਖ ਲਗਾਓ ਧਰਤੀ ਬਚਾਓ ਦਾ ਸੁਨੇਹਾ ਦਿੰਦਿਆਂ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਅਕਾਲ ਸਹਾਇ ਯੂਥ ਕਲੱਬ ਨੇ ਧਰਤੀ ਦਿਵਸ ਮੌਕੇ ਅਨੋਖੀ ਪਹਿਲਕਦਮੀ ਕਰਦਿਆਂ ਵੱਖ-ਵੱਖ ਵਿੱਦਿਅਕ ਅਦਾਰਿਆਂ ਵਿੱਚ ਜਾ ਕੇ ਧਰਤੀ ਨੂੰ ਸਾਫ਼ ਸੁਥਰਾ ਰੱਖਣ ਲਈ ਬੱਚਿਆਂ ਨੂੰ ਜਾਗਰੂਕ ਕੀਤਾ।
ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫਾਰ ਵਿਮੈਨ ਦੇ ਪ੍ਰਿੰਸੀਪਲ ਡਾ. ਰਾਜਵਿੰਦਰ ਕੌਰ ਹੁੰਦਲ ਦੀ ਯੋਗ ਅਗਵਾਈ ਅਧੀਨ ਕਾਲਜ ਦੀ ਗ੍ਰੀਨ ਆਡਿਟ ਕਮੇਟੀ ਦੁਆਰਾ ‘ਵਿਸ਼ਵ ਧਰਤੀ ਦਿਵਸ’ ਮਨਾਇਆ ਗਿਆ
ਕਲਾਲ ਮਾਜਰਾ ਸਕੂਲ ਵਿੱਚ ਚਾਰਟ ਮੇਕਿੰਗ ਮੁਕਾਬਲੇ ਕਰਵਾਏ
ਪਾਇਲ (ਪੱਤਰ ਪ੍ਰੇਰਕ): ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਲਾਲ ਮਾਜਰਾ ਵਿੱਚ ਅੱਜ ‘ਵਿਸ਼ਵ ਧਰਤੀ ਦਿਵਸ’ ਚਾਰਟ ਮੇਕਿੰਗ ਦਾ ਮੁਕਾਬਲਾ ਕਰਵਾ ਕੇ ਮਨਾਇਆ ਗਿਆ, ਇਨ੍ਹਾਂ ਮੁਕਾਬਲਿਆਂ ਵਿੱਚ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਧਰਤੀ ਮਾਂ ਨੂੰ ਪਾਣੀ, ਹਵਾ ਅਤੇ ਮਿੱਟੀ ਦੇ ਹੋ ਰਹੇ ਨੁਕਸਾਨ ਅਤੇ ਇਸਦੇ ਫਲਸਰੂਪ ਧਰਤੀ ਉੱਪਰ ਹੋ ਰਹੇ ਜੀਵਨ ਦੇ ਨੁਕਸਾਨ ਬਾਰੇ ਸਾਰਿਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਇਸਦੇ ਬਚਾਅ ਸਬੰਧੀ ਵੀ ਹੱਲ ਵਿਚਾਰੇ ਗਏ।