ਮੱਸਿਆ ਮੌਕੇ ਗੁਰਦੁਆਰੇ ਵਿੱਚ ਸਮਾਗਮ
ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ ਵਿੱਚ ਮੱਸਿਆ ਦਾ ਦਿਹਾੜਾ ਸੰਗਤ ਨੇ ਸ਼ਰਧਾ ਨਾਲ ਮਨਾਇਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰ ਤੋਂ ਹੀ ਭਾਰੀ ਗਿਣਤੀ ਵਿਚ ਸੰਗਤ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣ ਲਈ...
Advertisement
ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ ਵਿੱਚ ਮੱਸਿਆ ਦਾ ਦਿਹਾੜਾ ਸੰਗਤ ਨੇ ਸ਼ਰਧਾ ਨਾਲ ਮਨਾਇਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰ ਤੋਂ ਹੀ ਭਾਰੀ ਗਿਣਤੀ ਵਿਚ ਸੰਗਤ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣ ਲਈ ਪਹੁੰਚੀ ਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰ ਕੇ ਇਤਿਹਾਸਕ ਖੂਹ ਤੋਂ ਪਵਿੱਤਰ ਜਲ ਵੀ ਛਕਿਆ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਦੇਵ ਸਿੰਘ, ਭਾਈ ਸੁਖਵੀਰ ਸਿੰਘ ਤੇ ਭਾਈ ਗੁਰਵਿੰਦਰ ਸਿੰਘ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਜਦਕਿ ਹਜ਼ੂਰੀ ਕਥਾਵਾਚਕ ਭਾਈ ਇਕਨਾਮ ਸਿੰਘ ਨੇ ਕਥਾ ਪ੍ਰਵਾਹ ਚਲਾਇਆ ਤੇ ਢਾਡੀ ਜਥਿਆਂ ਨੇ ਵੀ ਹਾਜ਼ਰੀ ਭਰੀ।
Advertisement
Advertisement
×