ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ
ਅੱਜ ਇਥੋਂ ਦੇ ਲਲਹੇੜੀ ਰੋਡ ਸਥਿਤ ਗੁਰਦੁਆਰਾ ਸ਼੍ਰੋਮਣੀ ਭਗਤ ਨਾਮਦੇਵ ਵਿਖੇ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਭਾਈ ਅਵਤਾਰ ਸਿੰਘ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਗੁਰੂ ਨਾਨਕ ਸਾਹਿਬ ਦੀ ਜੀਵਨ ਸਬੰਧੀ...
ਅੱਜ ਇਥੋਂ ਦੇ ਲਲਹੇੜੀ ਰੋਡ ਸਥਿਤ ਗੁਰਦੁਆਰਾ ਸ਼੍ਰੋਮਣੀ ਭਗਤ ਨਾਮਦੇਵ ਵਿਖੇ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਭਾਈ ਅਵਤਾਰ ਸਿੰਘ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਗੁਰੂ ਨਾਨਕ ਸਾਹਿਬ ਦੀ ਜੀਵਨ ਸਬੰਧੀ ਕਥਾ ਵਖਿਆਨ ਨਾਲ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ। ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਦੇ ਜਥੇ ਨੇ ਆਈਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬਾਨਾਂ ਵੱਲੋਂ ਪਾਏ ਪੂਰਨਿਆਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਦਵਿੰਦਰ ਸਿੰਘ ਤੱਗੜ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਛੋਟੀ ਉਮਰ ਵਿਚ ਹੀ ਸਿੱਖ ਧਰਮ ਨਾਲ ਜੋੜਿਆ ਜਾਵੇ ਤਾਂ ਜੋ ਉਹ ਭਵਿੱਖ ਵਿਚ ਆਪਣੇ ਇਤਿਹਾਸ ਨੂੰ ਸੰਭਾਲ ਸਕਣ। ਸਮਾਮਤੀ ਮੌਕੇ ਮੁੱਖ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਅਮਰਜੀਤ ਸਿੰਘ, ਜੀਤ ਸਿੰਘ, ਅਮੋਲਕ ਸਿੰਘ, ਦਵਿੰਦਰ ਸਿੰਘ, ਸੁਰਿੰਦਰ ਸਿੰਘ, ਖੁਸ਼ਕਰਨ ਸਿੰਘ, ਜਰਨੈਲ ਸਿੰਘ, ਅਰਵਿੰਦ ਸਿੰਘ, ਰਾਜਿੰਦਰ ਸਿੰਘ, ਜਗਤਾਰ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ, ਧਰਮ ਸਿੰਘ ਆਦਿ ਹਾਜ਼ਰ ਸਨ। ਇਸੇ ਤਰ੍ਹਾਂ ਇਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ, ਗੁਰਦੁਆਰਾ ਸਿੰਘ ਸਭਾ ਸਾਹਿਬ, ਗੁਰਦੁਆਰਾ ਸੁੱਖ ਸਾਗਰ, ਗੁਰਦੁਆਰਾ ਗੁਰੂ ਅਰਜਨ ਦੇਵ ਜੀ, ਗੁਰਦੁਆਰਾ ਗੁਰੂ ਹਰਿਕ੍ਰਿਸ਼ਨ ਸਾਹਿਬ, ਗੁਰਦੁਆਰਾ ਰਾਮਗੜ੍ਹੀਆ ਭਵਨ ਵਿੱਚ ਵੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਤੋਂ ਇਲਾਵਾ ਦੋਰਾਹਾ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿੱਚ ਸਿੱਖਾਂ ਦੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ, ਜਿੱਥੇ ਸੰਗਤਾਂ ਨੇ ਹਜ਼ਾਰਾਂ ਦੀ ਗਿਣਤੀ ਵਿਚ ਹਾਜ਼ਰੀ ਭਰੀ। ਇਸ ਮੌਕੇ ਗੁਰੂ ਗ੍ਰੰਥ ਸਾਹਿਬ ਦੇ ਪਾਠਾਂ ਦੇ ਭੋਗ ਉਪਰੰਤ ਵੱਖ-ਵੱਖ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਸਬੰਧੀ ਕਵਿਤਾਵਾਂ, ਗੀਤ, ਭਾਸ਼ਣ ਆਦਿ ਪੇਸ਼ ਕਰਕੇ ਸੰਗਤਾਂ ਨੂੰ ਸਿੱਖ ਇਤਿਹਾਸ ਸਬੰਧੀ ਜਾਣੂ ਕਰਵਾਇਆ। ਇਸ ਦੇ ਨਾਲ ਹੀ ਇਤਿਹਾਸਕ ਗੁਰਦੁਆਰਾ ਕਟਾਣਾ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ, ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ।

