ਭਗਤ ਕਬੀਰ ਦੇ ਜਨਮ ਦਿਹਾੜੇ ਮੌਕੇ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਅੰਦਰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਪੰਥ ਪ੍ਰਸਿੱਧ ਕੀਰਤਨੀ ਜੱਥਿਆਂ ਅਤੇ ਪ੍ਰਚਾਰਕਾਂ ਪਾਸੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਅਤੇ ਕਥਾ ਵਿਚਾਰ ਸੁਣ ਕੇ ਆਤਮਿਕ ਲਾਹਾ ਪ੍ਰਾਪਤ ਕੀਤਾ। ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਚ ਵਿਸ਼ੇਸ਼ ਨਾਮ ਸਿਮਰਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਵੱਦੀ ਟਕਸਾਲ ਦੇ ਮੁਖੀ ਸੰਤ ਅਮੀਰ ਸਿੰਘ ਨੇ ਭਗਤ ਕਬੀਰ ਦੇ ਜੀਵਨ ਅਤੇ ਉਨ੍ਹਾਂ ਦੀ ਇਨਕਲਾਬੀ ਬਾਣੀ ’ਤੇ ਰੋਸ਼ਨੀ ਪਾਈ। ਉਨ੍ਹਾਂ ਸਰਬੱਤ ਦੇ ਭਲੇ ਅਤੇ ਅਮਨ-ਸ਼ਾਂਤੀ ਲਈ ਅਰਦਾਸ ਵੀ ਕੀਤੀ। ਸਮਾਗਮ ਵਿੱਚ ਗੁਰਸ਼ਬਦ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਮਨੋਹਰ ਕੀਰਤਨ ਕੀਤਾ ਅਤੇ ਸੰਗਤ ਲਈ ਠੰਢੇ-ਮਿੱਠੇ ਜਲ ਦੀ ਛਬੀਲ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸੇ ਤਰ੍ਹਾਂ ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਢੋਲੇਵਾਲ ਚੌਕ ਵਿੱਚ ਵੀ ਸ਼ਾਨਦਾਰ ਸਮਾਗਮ ਹੋਇਆ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਦੇ ਜੱਥੇ ਅਤੇ ਹਜ਼ੂਰੀ ਜੱਥਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ। ਮੁੱਖ ਕਥਾਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਆਏ ਜੱਥਿਆਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ, ਤਰਲੋਚਨ ਸਿੰਘ ਬੱਬਰ, ਜਤਿੰਦਰਪਾਲ ਸਿੰਘ ਸਲੂਜਾ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
Advertisement
×

