ਲੁਧਿਆਣਾ: ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਅਚਨਚੇਤ ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਮੋਬਾਈਲ ਫੋਨ ਮਿਲੇ ਹਨ। ਸਹਾਇਕ ਸੁਪਰਡੈਂਟ ਸੂਰਜ ਮੱਲ ਨੇ ਦੱਸਿਆ ਕਿ ਅਧਿਕਾਰੀਆਂ ਨੇ ਜਦੋਂ ਬੈਰਕ ਨੰਬਰ ਛੇ ਅਤੇ ਚਾਰ ਦੀ ਤਲਾਸ਼ੀ ਦੌਰਾਨ ਕੈਦੀ ਕ੍ਰਮਵਾਰ ਮੁਖਵਿੰਦਰ ਸਿੰਘ ਅਤੇ ਹਵਾਲਾਤੀ ਪਵਨ ਕੁਮਾਰ ਤੋਂ ਮੋਬਾਈਲ ਫੋਨ ਬਰਾਮਦ ਹੋਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਸੱਤ ਦੀ ਪੁਲੀਸ ਵੱਲੋਂ ਜੇਲ੍ਹ ਨਿਯਮ ਭੰਗ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕਰ ਲਿਆ ਹੈ। -ਨਿੱਜੀ ਪੱਤਰ ਪ੍ਰੇਰਕ