DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Census Duty Protest: ਐਤੀਆਣਾ ਵਾਸੀਆਂ ਵੱਲੋਂ ਮੋਮਬੱਤੀ ਮਾਰਚ

ਇਕਲੌਤੇ ਅਧਿਆਪਕ ਦੀ ਮਰਦਮਸ਼ੁਮਾਰੀ ’ਚ ਡਿਊਟੀ ਵਿਰੁੱਧ ਸਡ਼ਕਾਂ ’ਤੇ ੳੁਤਰੇ ਲੋਕ

  • fb
  • twitter
  • whatsapp
  • whatsapp
featured-img featured-img
ਸਮੱਸਿਆਵਾਂ ਹੱਲ ਕਰਵਾਉਣ ਲਈ ਮੋਮਬੱਤੀ ਮਾਰਚ ਕਰਦੇ ਹੋਏ ਐਤੀਆਣਾ ਵਾਸੀ।
Advertisement

ਪਿੰਡ ਐਤੀਆਣਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਇਕਲੌਤੇ ਅਧਿਆਪਕ ਦੀ ਜਨਗਣਨਾ ਲਈ ਡਿਊਟੀ ਲਾਉਣ ਵਿਰੁੱਧ ਪਿੰਡ ਵਾਸੀਆਂ ਨੇ ਦੇਰ ਸ਼ਾਮ ਮੋਮਬੱਤੀ ਮਾਰਚ ਕਰ ਕੇ ਰੋਸ ਪ੍ਰਗਟਾਇਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰੀ ਸਕੂਲ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਸਾਬਕਾ ਸਰਪੰਚ ਲਖਬੀਰ ਸਿੰਘ ਨੇ ਸੂਬਾ ਸਰਕਾਰ ਵੱਲੋਂ ਪਿੰਡ ਐਤੀਆਣਾ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਲਈ 161 ਏਕੜ ਜ਼ਮੀਨ ਦਿੱਤੀ ਹੈ, ਪਰ ਇਸ ਦੇ ਬਾਵਜੂਦ ਪਿੰਡ ਦੀਆਂ ਸਮੱਸਿਆਵਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਦੀ ਉਸਾਰੀ ਸਮੇਂ ਪ੍ਰਭਾਵਿਤ ਹੋਏ ਕਈ ਕਿਸਾਨਾਂ ਦੇ ਟਿਊਬਵੈੱਲ ਕੁਨੈਕਸ਼ਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਹਾਲੇ ਤੱਕ ਤਬਦੀਲ ਨਹੀਂ ਕੀਤੇ ਗਏ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦਿਨੀਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅੰਮ੍ਰਿਤਸਰ ਫੇਰੀ ਸਮੇਂ ਤੋੜੀ ਗਈ ਸਰਕਾਰੀ ਸਕੂਲ ਦੀ ਦੀਵਾਰ ਵੀ ਹਾਲੇ ਤੱਕ ਨਹੀਂ ਬਣਾਈ ਗਈ। ਦੀਵਾਰ ਨਾ ਹੋਣ ਕਾਰਨ ਸਕੂਲ ਵਿੱਚ ਅਵਾਰਾ ਪਸ਼ੂ ਘੁੰਮਦੇ ਰਹਿੰਦੇ ਹਨ, ਜਿਸ ਨਾਲ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਖ਼ਤਰਾ ਬਣਿਆ ਹੋਇਆ ਹੈ। ਸਕੂਲ ਪ੍ਰਬੰਧਕ ਕਮੇਟੀ ਦੀ ਚੇਅਰਮੈਨ ਬਲਜਿੰਦਰ ਕੌਰ, ਸਾਬਕਾ ਸਰਪੰਚ ਗੁਰਮੀਤ ਸਿੰਘ ਗਿੱਲ, ਮਨਜੀਤ ਸਿੰਘ ਤੁਗਲ, ਪਰਮਜੀਤ ਸਿੰਘ, ਰਛਵਿੰਦਰ ਸਿੰਘ, ਜਸਵੀਰ ਕੌਰ, ਬਲਾਕ ਸਮਿਤੀ ਮੈਂਬਰ ਸੁਖਮਿੰਦਰ ਕੌਰ ਅਤੇ ਸਾਬਕਾ ਪੰਚ ਰਾਜ ਸਿੰਘ ਸਣੇ ਹੋਰਨਾਂ ਨੇ ਵੀ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕੀਤਾ।

Advertisement
Advertisement
×