ਕੇਂਦਰ ਨੇ ਜੀਐੱਸਟੀ ਦਰਾਂ ਘਟਾ ਕੇ ਇਤਿਹਾਸਕ ਕੰਮ ਕੀਤੈ: ਸਾਂਪਲਾ
ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਜੀਐੱਸਟੀ ਦਰਾਂ ਵਿੱਚ ਕਮੀ ਕਰ ਕੇ ਦੇਸ਼ ਦੀ ਜਨਤਾ ਨੂੰ ਢਾਈ ਲੱਖ ਕਰੋੜ ਰੁਪਏ ਦੀ ਰਾਹਤ ਪ੍ਰਦਾਨ ਕੀਤੀ ਹੈ ਜੋ ਇਤਿਹਾਸਕ ਕਦਮ ਹੈ। ਮਾਡਲ ਟਾਊਨ ਐਕਸਟੈਨਸ਼ਨ ਸਥਿਤ ਭਾਜਪਾ...
Advertisement
ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਜੀਐੱਸਟੀ ਦਰਾਂ ਵਿੱਚ ਕਮੀ ਕਰ ਕੇ ਦੇਸ਼ ਦੀ ਜਨਤਾ ਨੂੰ ਢਾਈ ਲੱਖ ਕਰੋੜ ਰੁਪਏ ਦੀ ਰਾਹਤ ਪ੍ਰਦਾਨ ਕੀਤੀ ਹੈ ਜੋ ਇਤਿਹਾਸਕ ਕਦਮ ਹੈ। ਮਾਡਲ ਟਾਊਨ ਐਕਸਟੈਨਸ਼ਨ ਸਥਿਤ ਭਾਜਪਾ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਸਰਕਾਰ ਨੇ ਟੈਕਸ ਦਰਾਂ ਵਿੱਚ ਭਾਰੀ ਕਮੀ ਕੀਤੀ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਟੈਕਸ ਸਲੈਬ ਵੀ ਚਾਰ ਤੋਂ ਘਟਾ ਕੇ ਦੋ ਕੀਤੀਆਂ ਗਈਆਂ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਗੁਰਦੇਵ ਸ਼ਰਮਾ ਦੇਬੀ, ਡਾ. ਸਤੀਸ਼ ਕੁਮਾਰ ਅਤੇ ਨਰਿੰਦਰ ਸਿੰਘ ਮੱਲ੍ਹੀ ਹਾਜ਼ਰ ਸਨ।
Advertisement
Advertisement
×