ਗੁਰਦੁਆਰਾ ਚਰਨ ਕੰਵਲ ਸਾਹਿਬ ’ਚ ਸਮਾਗਮ ਅੱਜ
ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿੱਚ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ 8 ਅਕਤੂਬਰ ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ। ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਇਹ ਗੁਰਮਤਿ ਸਮਾਗਮ ਸ਼ਾਮ...
Advertisement
ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿੱਚ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ 8 ਅਕਤੂਬਰ ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ। ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਇਹ ਗੁਰਮਤਿ ਸਮਾਗਮ ਸ਼ਾਮ 7.30 ਵਜੇ ਤੋਂ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਭਾਈ ਬਚਿੱਤਰ ਸਿੰਘ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੇਵਾ ਸੋਸਾਇਟੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਵਿਚ ਸੰਗਤ ਲਈ ਅਤੁੱਟ ਲੰਗਰ ਵਰਤਾਏ ਜਾਣਗੇ।
Advertisement
Advertisement