ਗੁਰਦੁਆਰਾ ਸ਼ਹੀਦ ਬਾਬਾ ਦੀਪ ਵਿੱਚ ਸਮਾਗਮ
ਗੁਰਦੁਆਰਾ ਸ਼ਹੀਦ ਬਾਬਾ ਦੀਪ ਮਾਡਲ ਟਾਊਨ ਐਕਸਟੈਂਸ਼ਨ ਵਿੱਚ ਜਪ-ਤਪ ਚੁਪਹਿਰਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਦੇ ਅਸਥਾਨ ’ਤੇ ਸੰਗਤ ਨੇ ਜਾਪ ਕਰਕੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸ੍ਰੀ ਸੁਖਮਨੀ...
Advertisement
ਗੁਰਦੁਆਰਾ ਸ਼ਹੀਦ ਬਾਬਾ ਦੀਪ ਮਾਡਲ ਟਾਊਨ ਐਕਸਟੈਂਸ਼ਨ ਵਿੱਚ ਜਪ-ਤਪ ਚੁਪਹਿਰਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਦੇ ਅਸਥਾਨ ’ਤੇ ਸੰਗਤ ਨੇ ਜਾਪ ਕਰਕੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਚੌਪਈ ਸਾਹਿਬ ਤੇ ਸੁਖਮਨੀ ਸਾਹਿਬ ਦੇ ਪਾਠ ਕੀਤੇ। ਇਸ ਮੌਕੇ ਜਨਰਲ ਸਕੱਤਰ ਕਮ ਮੈਂਬਰ ਟਰੱਸਟ ਪ੍ਰਬੰਧਕੀ ਬੋਰਡ ਸੁਖਵਿੰਦਰਪਾਲ ਸਿੰਘ ਸਰਨਾ, ਹਰਪ੍ਰੀਤ ਸਿੰਘ ਰਾਜਧਾਨੀ ਮੈਂਬਰ ਟਰੱਸਟ ਅਤੇ ਟਰੱਸਟ ਮੈਂਬਰ ਅਮਰਜੀਤ ਸਿੰਘ ਟਿੱਕਾ ਨੇ ਸੰਗਤ ਦਾ ਧੰਨਵਾਦ ਕਰਦਿਆਂ ਜੱਥਿਆਂ ਨੂੰ ਸਨਮਾਨਿਤ ਕੀਤਾ।
Advertisement
Advertisement