ਗੁਰਦੁਆਰਾ ਸ਼ਹੀਦਾਂ ਵਿੱਚ ਸਮਾਗਮ
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿੱਚ ਅੱਸੂ ਮਹੀਨੇ ਦੀ ਮੱਸਿਆ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥਿਆਂ ਭਾਈ ਗੁਰਦੀਪ ਸਿੰਘ...
Advertisement
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿੱਚ ਅੱਸੂ ਮਹੀਨੇ ਦੀ ਮੱਸਿਆ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਰਾਜਵਿੰਦਰ ਸਿੰਘ, ਭਾਈ ਪ੍ਰਮਵੀਰ ਸਿੰਘ ਵੱਲੋਂ ਸੰਗਤ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ। ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਜਦਕਿ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤ ਦਾ ਧੰਨਵਾਦ ਕਰਦਿਆਂ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ। ਗੁਰੂ ਕੇ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਜਨਰਲ ਸਕੱਤਰ ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਇੰਦਰਜੀਤ ਸਿੰਘ ਗੋਲਾ, ਬਲਜੀਤ ਸਿੰਘ ਦੁਖੀਆ, ਜਤਿੰਦਰ ਪਾਲ ਸਿੰਘ ਸਲੂਜਾ, ਮੋਹਨ ਸਿੰਘ ਚੋਹਾਨ, ਅਰਜਨ ਸਿੰਘ ਚੀਮਾ, ਤਨਵੀਰ ਕੌਰ ਅਤੇ ਦਵਿੰਦਰ ਸਿੰਘ ਸਿੱਬਲ ਵੀ ਹਾਜ਼ਰ ਸਨ।
Advertisement
Advertisement
Advertisement
×