ਗੁਰਦੁਆਰਾ ਸ਼ਹੀਦਾਂ ਫੇਰੂਮਾਨ ’ਚ ਸਮਾਗਮ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਜੁਲਾਈ
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿੱਚ ਗੁਰਮਤਿ ਸਮਾਗਮ ਹੋਇਆ ਜਿਸ ਵਿੱਚ ਸੰਗਤ ਨੇ ਗੁਰਬਾਣੀ ਸ਼ਬਦ ਕੀਰਤਨ ਦਾ ਆਨੰਦ ਮਾਣਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੀਪ ਸਿੰਘ ਜੈਪੁਰ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਸ਼ਰਨ ਸਿੰਘ, ਭਾਈ ਪਰਮਵੀਰ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸੁਖਬੀਰ ਸਿੰਘ ਵੱਲੋਂ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਨਾਮ ਰਸ ਨਾਲ ਜੋੜਿਆ ਗਿਆ। ਇਸ ਮੌਕੇ ਗਿਆਨੀ ਮਨਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਬੀਬੀਆਂ ਨੇ ਵੱਲੋਂ ਰਾਗੀ ਜੱਥਾ ਭਾਈ ਸੁਖਬੀਰ ਸਿੰਘ ਨੂੰ ਸਿਰਪਾਓ ਸਾਹਿਬ ਭੇਟ ਕੀਤੇ ਗਏ। ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਤਰਲੋਚਨ ਸਿੰਘ ਬੱਬਰ, ਤਜਿੰਦਰ ਸਿੰਘ ਡੰਗ, ਮੋਹਨ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਅਰਜਨ ਸਿੰਘ ਚੀਮਾ, ਬਲਜੀਤ ਸਿੰਘ ਦੁੱਖੀਆ, ਇੰਦਰਜੀਤ ਸਿੰਘ ਗੋਲਾ, ਸਵਰਨ ਸਿੰਘ ਮਹੌਲੀ ਅਤੇ ਦਵਿੰਦਰ ਸਿੰਘ ਸਿੱਬਲ ਵੀ ਹਾਜ਼ਰ ਸਨ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।