ਪਾਇਲ: ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿੱਚ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਦੇਖ ਰੇਖ ਹੇਠ ਸਮਾਗਮ ਕਰਵਾਇਆ ਗਿਆ। ਪੰਜ ਪਿਆਰਿਆਂ ਵਲੋ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਜਿਸ ਵਿੱਚ 103 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸੰਤ ਹਰੀ ਸਿੰਘ ਰੰਧਾਵੇ ਵਾਲਿਆਂ ਨੇ ਸੰਬੋਧਨ ਕੀਤਾ। ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ, ਮੁੱਖ ਗ੍ਰੰਥੀ ਗਿਆਨੀ ਅਜਵਿੰਦਰ ਸਿੰਘ, ਟਰੱਸਟੀ ਭਾਈ ਮਨਿੰਦਰਜੀਤ ਸਿੰਘ ਬਾਵਾ ਅਤੇ ਭਾਈ ਗੁਰਨਾਮ ਸਿੰਘ ਅੜੈਚਾ ਨੇ ਲਖੀਮਪੁਰ ਖੀਰੀ ਘਟਨਾ ਦੀ ਨਿਖੇਧੀ ਕੀਤੀ। -ਪੱਤਰ ਪ੍ਰੇਰਕ