ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ

  ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਚੌਕ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਗੁਰਮਤਿ ਸਮਾਗਮ ਹੋਇਆ। ਅਖੰਡ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਸ੍ਰੀ ਦਰਬਾਰ ਸਾਹਿਬ...
ਕੀਰਤਨੀ ਜੱਥਾ ਭਾਈ ਜਗਜੀਤ ਸਿੰਘ ਬੰਬੀਹਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

 

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਚੌਕ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਗੁਰਮਤਿ ਸਮਾਗਮ ਹੋਇਆ। ਅਖੰਡ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਪੰਥ ਪ੍ਰਸਿੱਧ ਹਜ਼ੂਰੀ ਕੀਰਤਨੀਏ ਭਾਈ ਸੁਭਦੀਪ ਸਿੰਘ, ਭਾਈ ਅਰਵਿੰਦਰ ਸਿੰਘ ਨੂਰ ਅਤੇ ਭਾਈ ਦਵਿੰਦਰ ਸਿੰਘ ਤੋਂ ਇਲਾਵਾ ਭਾਈ ਦਵਿੰਦਰ ਸਿੰਘ ਸੋਹਾਣਾ, ਜਗਜੀਤ ਸਿੰਘ ਬੰਬੀਹਾ ਅਤੇ ਬਾਬਾ ਕੁੰਦਨ ਸਿੰਘ ਜੀ ਭਲਾਈ ਕੇਂਦਰ ਦੀਆਂ ਬੀਬੀਆਂ ਦੇ ਜੱਥੇ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ, ਗ੍ਰੰਥੀ ਭਾਈ ਰਾਜਪਾਲ ਸਿੰਘ ਅਤੇ ਪੰਥ ਪ੍ਰਸਿੱਧ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਨੇ ਸ਼ਹੀਦ ਬਾਬਾ ਦੀਪ ਸਿੰਘ ਦੇ ਜੀਵਨ ਅਤੇ ਕੁਰਬਾਨੀ ਬਾਰੇ ਰੌਸ਼ਨੀ ਪਾਈ। ਇਸ ਮੌਕੇ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ, ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਲਾਲੀ ਸਰਨਾ, ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਡੰਗ ਅਤੇ ਹਰਪ੍ਰੀਤ ਸਿੰਘ ਰਾਜਧਾਨੀ ਨੇ ਸੰਗਤ ਦਾ ਧੰਨਵਾਦ ਕੀਤਾ। ਅਮਰਜੀਤ ਸਿੰਘ ਟਿੱਕਾ ਤੇ ਅਮਰਪਾਲ ਸਿੰਘ ਸਰਨਾ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਹਸਪਤਾਲ ਵਿੱਚ ਮਰੀਜ਼ਾਂ ਦੇ ਰਿਆਇਤੀ ਦਰਾਂ ’ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਹਰਵਿੰਦਰ ਪਾਲ ਸਿੰਘ ਚਾਵਲਾ, ਮਨਿੰਦਰ ਸਿੰਘ ਆਹੂਜਾ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਜਸਵਿੰਦਰ ਸਿੰਘ ਸੇਠੀ ਅਤੇ ਪਰਮਜੀਤ ਸਿੰਘ ਬੰਟੀ ਆਦਿ ਵੀ ਹਾਜ਼ਰ ਸਨ।

Advertisement

Advertisement
Show comments