ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਸਮਾਗਮ
ਇਥੋਂ ਦੇ ਗੁਲਜ਼ਾਰ ਗਰੁੱਪ ਆਫ਼ ਇੰਸੀਚਿਊਸ਼ਨਜ਼ ਵੱਲੋਂ ਆਪਣੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਯੋਗਤਾ ਨਾਲ ਰੂਬਰੂ ਕਰਾਉਣ ਦੇ ਮੰਤਵ ਨਾਲ ਫਰੈਸ਼ਰ ਪਾਰਟੀ ਦਿੱਤੀ। ਇਸ ਪ੍ਰੋਗਰਾਮ ਵਿੱਚ ਹਰ ਵਿਭਾਗ ਦੇ 3 ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਵਿੱਚ ਡਾਂਸ, ਗਾਇਕੀ,...
Advertisement
ਇਥੋਂ ਦੇ ਗੁਲਜ਼ਾਰ ਗਰੁੱਪ ਆਫ਼ ਇੰਸੀਚਿਊਸ਼ਨਜ਼ ਵੱਲੋਂ ਆਪਣੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਯੋਗਤਾ ਨਾਲ ਰੂਬਰੂ ਕਰਾਉਣ ਦੇ ਮੰਤਵ ਨਾਲ ਫਰੈਸ਼ਰ ਪਾਰਟੀ ਦਿੱਤੀ। ਇਸ ਪ੍ਰੋਗਰਾਮ ਵਿੱਚ ਹਰ ਵਿਭਾਗ ਦੇ 3 ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਵਿੱਚ ਡਾਂਸ, ਗਾਇਕੀ, ਰੰਗੋਲੀ, ਮਹਿੰਦੀ, ਰੋਬੋਟਿਕਸ ਮੁਕਾਬਲਿਆਂ ਸਣੇ ਕਰੀਬ 28 ਕੈਟਾਗਰੀਆਂ ਸ਼ਾਮਲ ਸਨ। ਇਸ ਸਮਾਗਮ ਦੌਰਾਨ ਦੇਸ਼-ਵਿਦੇਸ਼ ਤੋਂ ਕੈਂਪਸ ਵਿੱਚ ਸਿੱਖਿਆ ਹਾਸਲ ਕਰਨ ਆਏ ਵਿਦਿਆਰਥੀਆਂ ਨੇ ਆਪਣੇ ਰਾਜਾਂ ਦੇ ਲੋਕ ਨ੍ਰਿਤ ਪੇਸ਼ ਕਰਕੇ ਖ਼ੂਬਸੂਰਤ ਮਾਹੌਲ ਦੀ ਸਿਰਜਣਾ ਕੀਤੀ। ਇਸ ਫੈਸਟ ਦਾ ਉਦਘਾਟਨ ਚੇਅਰਮੈਨ ਗੁਰਚਰਨ ਸਿੰਘ, ਡਾਇਰੈਕਟਰ ਗੁਰਕੀਰਤ ਸਿੰਘ ਅਤੇ ਹਨੀ ਸ਼ਰਮਾ ਨੇ ਨਵੇਂ ਵਿਦਿਆਰਥੀਆਂ ਨੂੰ ‘ਜੀ ਆਇਆ’ ਆਖਦਿਆਂ ਕੀਤਾ।
Advertisement
Advertisement
