DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੰਪਿਊਟਰ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਲੋਕ ਸੇਵਾ ਸੁਸਾਇਟੀ ਨੇ ਮੁਫ਼ਤ ਕੰਪਿਊਟਰ ਸਿਖਲਾਈ ਦਿੱਤੀ

  • fb
  • twitter
  • whatsapp
  • whatsapp
featured-img featured-img
ਸਰਟੀਫਿਕੇਟ ਵੰਡਣ ਮੌਕੇ ਭੁਵਨ ਗੋਇਲ ਅਤੇ ਸੁਸਾਇਟੀ ਦੇ ਅਹੁਦੇਦਾਰ। -ਫੋਟੋ: ਸ਼ੇਤਰਾ
Advertisement

ਲੋਕ ਸੇਵਾ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਕੰਪਿਊਟਰ ਸੈਂਟਰ ਦੇ ਦੂਸਰੇ ਬੈਚ ਵਿੱਚ ਕੋਰਸ ਮੁਕੰਮਲ ਕਰਨ ਵਾਲੇ 22 ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ। ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਦਨ ਲਾਲ ਅਰੋੜਾ, ਸੈਕਟਰੀ ਡਾ. ਕਲਭੂਸ਼ਣ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਵਿੱਚ ਕੰਪਿਊਟਰ ਸਿਖਲਾਈ ਦੇਣ ਲਈ ਪਿਛਲੇ ਕਈ ਮਹੀਨੇ ਤੋਂ ਚਲਾਏ ਜਾ ਰਹੇ ਕੰਪਿਊਟਰ ਸੈਂਟਰ ਵਿੱਚ ਦੂਸਰੇ ਬੈਚ ਦੇ 22 ਵਿਦਿਆਰਥੀਆਂ ਨੂੰ ਅੱਜ ਸਰਟੀਫਿਕੇਟ ਤਕਸੀਮ ਕੀਤੇ ਗਏ। ਸਰਟੀਫਿਕੇਟ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਏਪੀ ਰਿਫਾਇਨਰੀ ਦੇ ਡਾਇਰੈਕਟਰ ਭੁਵਨ ਗੋਇਲ ਨੇ ਲੋਕ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਨਾਲ ਮਿਲ ਕੇ ਇਹ ਸਰਟੀਫਿਕੇਟ ਵੰਡੇ। ਉਨ੍ਹਾਂ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੰਪਿਊਟਰ ਸਿਖਲਾਈ ਅੱਜ ਹਰੇਕ ਲਈ ਮੁੱਢਲੀ ਜ਼ਰੂਰਤ ਹੈ। ਅਜਿਹਾ ਵਿੱਚ ਨੌਜਵਾਨ ਮੁੰਡੇ ਕੁੜੀਆਂ ਨੂੰ ਮੁਫ਼ਤ ਵਿੱਚ ਇਹ ਸਿਖਲਾਈ ਦੇਣਾ ਸ਼ਲਾਘਾਯੋਗ ਕਾਰਜ ਹੈ। ਚੇਅਰਮੈਨ ਗੁਲਸ਼ਨ ਅਰੋੜਾ ਤੇ ਪ੍ਰਧਾਨ ਮਦਨ ਲਾਲ ਅਰੋੜਾ ਨੇ ਦੱਸਿਆ ਕਿ ਕੰਪਿਊਟਰ ਸੈਂਟਰ ਵਿੱਚ ਇਸ ਵੇਲੇ ਸਮੇਂ 16 ਕੰਪਿਊਟਰ ਹਨ ਅਤੇ ਜਲਦ ਹੀ ਇਨ੍ਹਾਂ ਦੀ ਗਿਣਤੀ ਵਿੱਚ ਵਾਧਾ ਕਰ ਕੇ ਬੱਚਿਆਂ ਦੀਆਂ ਕਲਾਸਾਂ ਦੇ ਬੈਚ ਵੀ ਵਧਾਏ ਜਾਣਗੇ। ਇਸ ਮੌਕੇ ਸੁਸਾਇਟੀ ਦੇ ਵਾਈਸ ਚੇਅਰਮੈਨ ਕੰਵਲ ਕੱਕੜ ਤੇ ਸੁਖਜਿੰਦਰ ਸਿੰਘ ਢਿੱਲੋਂ, ਬਿਕਰਮ ਬਾਂਸਲ, ਜਸਵੰਤ ਸਿੰਘ, ਕਰ ਭਲਾ ਹੋ ਭਲਾ ਸੁਸਾਇਟੀ ਦੇ ਚੇਅਰਮੈਨ ਰੋਹਿਤ ਅਰੋੜਾ, ਆਰਕੇ ਗੋਇਲ, ਜਗਦੀਪ ਸਿੰਘ, ਕੈਪਟਨ ਨਰੇਸ਼ ਵਰਮਾ, ਮੁਕੇਸ਼ ਗੁਪਤਾ, ਯੋਗਰਾਜ ਗੋਇਲ, ਮਨੋਹਰ ਸਿੰਘ ਟੱਕਰ, ਰਾਜੀਵ ਗੁਪਤਾ, ਪਰਸ਼ੋਤਮ ਅਗਰਵਾਲ ਆਦਿ ਹਾਜ਼ਰ ਸਨ।

Advertisement
Advertisement
×