ਖੰਨਾ: ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਯੂਥ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਡਾ. ਗੁਰਮੁਖ ਸਿੰਘ ਚਾਹਲ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਡਾ. ਗੁਰਮੁੱਖ ਸਿੰਘ ਚਾਹਲ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੇ ਨਜ਼ਦੀਕੀ ਤੇ ਓਐਸਡੀ ਹਨ। ਡਾ. ਚਾਹਲ ਲੋਕਤੰਤਰੀ ਪ੍ਰੀਕਿਰਿਆ ’ਚੋਂ ਲੰਘ ਕੇ ਕਈ ਅਹਿਮ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ। ਡਾ.ਚਾਹਲ ਨੇ ਸੂਬਾ ਜਨਰਲ ਸਕੱਤਰ ਬਣਨ ’ਤੇ ਹਾਈਕਮਾਨ ਦਾ ਧੰਨਵਾਦ ਕੀਤਾ। -ਨਿੱਜੀ ਪੱਤਰ ਪ੍ਰੇਰਕ