DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਿਰਵਿਘਨ ਬਿਜਲੀ ਸਪਲਾਈ ਲਈ ਚੱਕਾ ਜਾਮ ਕੀਤਾ

ਐਕਸੀਅਨ ਦਫ਼ਤਰ ਦੇ ਘਿਰਾਓ ਮਗਰੋਂ ਕਿਸਾਨਾਂ ਵੱਲੋਂ ਮੁੱਖ ਮਾਰਗ ’ਤੇ ਧਰਨਾ

  • fb
  • twitter
  • whatsapp
  • whatsapp
featured-img featured-img
ਜਗਰਾਉਂ-ਜਲੰਧਰ ਮਾਰਗ ਜਾਮ ਕਰਦੇ ਹੋਏ ਕਿਸਾਨ।
Advertisement

ਇੱਥੇ ਸਿੱਧਵਾਂ ਬੇਟ ਰੋਡ ’ਤੇ ਸਥਿਤ ਪਾਵਰਕੌਮ ਦਫ਼ਤਰ ਸਾਹਮਣੇ ਕਿਸਾਨਾਂ ਨੇ ਧਰਨਾ ਦੇ ਕੇ ਕਰੀਬ ਚਾਰ ਘੰਟੇ ਤੱਕ ਜਗਰਾਉਂ-ਜਲੰਧਰ ਮਾਰਗ ਜਾਮ ਰੱਖਿਆ। ਇਸ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਵੀ ਝੱਲਣੀ ਪਈ ਪਰ ਕਿਸਾਨ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਲਈ ਅੜੇ ਰਹੇ। ਅਧਿਕਾਰੀਆਂ ਨੇ ਧਰਨਾਕਾਰੀ ਕਿਸਾਨਾਂ ਨੂੰ ਸਰਕਾਰ ਦੇ ਅੱਜ ਤੋਂ ਬਿਜਲੀ ਕੱਟ ਨਾ ਲੱਗਣ ਦੇ ਐਲਾਨ ਤੋਂ ਜਾਣੂ ਕਰਵਾਇਆ। ਇਸ ਮਗਰੋਂ ਇਹ ਧਰਨਾ ਚੁੱਕਿਆ ਗਿਆ ਅਤੇ ਆਵਾਜਾਈ ਬਹਾਲ ਹੋ ਸਕੀ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੱਕਾ ਜਾਮ ਤੋਂ ਪਹਿਲਾਂ ਐਕਸੀਅਨ ਦਫ਼ਤਰ ਦਾ ਘਿਰਾਓ ਕੀਤਾ ਗਿਆ। ਕਿਸਾਨ ਆਗੂਆਂ ਨੇ ਖੇਤੀ ਮੋਟਰਾਂ ਲਈ ਅਣਐਲਾਨੇ ਬਿਜਲੀ ਕੱਟ ਬੰਦ ਕਰਨ, ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕੀਤੀ। ਭਾਰਤੀ ਕਿਸਾਨ ਯੂਨੀਅਨ (ਏਕਤਾ)-ਡਕੌਂਦਾ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਨਾਲ ਜੁੜੇ ਕਿਸਾਨਾਂ ਨੇ ਧਰਨੇ ਵਿੱਚ ਭਾਗ ਲਿਆ। ਧਰਨੇ ਨੂੰ ਸੰਬੋਧਨ ਕਰਦਿਆਂ ਤਰਸੇਮ ਸਿੰਘ ਬੱਸੂਵਾਲ ਬਲਾਕ, ਕੰਵਲਜੀਤ ਖੰਨਾ, ਜੋਗਿੰਦਰ ਸਿੰਘ ਮਲਸੀਹਾਂ, ਬਲਰਾਜ ਸਿੰਘ ਕੋਟਉਮਰਾ, ਬਲਵਿੰਦਰ ਸਿੰਘ ਕੋਠੇ ਪੋਨਾ, ਜਗਜੀਤ ਸਿੰਘ ਕਲੇਰ, ਜਸਵਿੰਦਰ ਸਿੰਘ ਭਮਾਲ, ਆਤਮਾ ਸਿੰਘ ਭੰਮੀਪੁਰਾ, ਸੁੱਖ ਜਗਰਾਉਂ, ਕਰਮਜੀਤ ਸਿੰਘ ਕਾਉਂਕੇ, ਅਮਨ ਚੌਕੀਮਾਨ, ਮਦਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਵਿਘਨ ਬਿਜਲੀ ਸਪਲਾਈ ਦੇ ਦਾਅਵੇ ਪਿਛਲੇ ਦਿਨਾਂ ਵਿੱਚ ਖੰਭ ਲਾ ਕੇ ਉੱਡ ਗਏ। ਖੇਤਾਂ ਵਿੱਚ ਖੇਤੀ ਮੋਟਰਾਂ ਨਾ ਚੱਲਣ ਕਾਰਨ ਝੋਨਾ ਸੁੱਕ ਰਿਹਾ ਹੈ। ਪਾਣੀ ਨਾ ਮਿਲਣ ਕਾਰਨ ਝੋਨਾ ਵਾਹੁਣ ਦੀ ਨੌਬਤ ਵੀ ਆ ਸਕਦੀ ਹੈ। ਘਰੇਲੂ ਬਿਜਲੀ ਸਪਲਾਈ ਦੀ ਹਾਲਤ ਵੀ ਬੇਹੱਦ ਮਾੜੀ ਹੈ। ਸਨਅਤਾਂ ਬਿਜਲੀ ਸਪਲਾਈ ਦਾ ਵੱਡਾ ਕੱਟ ਹੋਣ ਕਾਰਨ ਬੰਦ ਪਈਆਂ ਹਨ। ਇਸ ਨਾਲ ਸਨਅਤੀ ਮਜ਼ਦੂਰਾਂ ਦੀਆਂ ਦਿਹਾੜੀਆਂ ਟੁੱਟ ਰਹੀਆਂ ਹਨ।‌ ਉਨ੍ਹਾਂ ਪੰਜਾਬ ਸਰਕਾਰ ਨੂੰ ਤਿੱਖੀ ਗਰਮੀ ਅਤੇ ਘੱਟ ਬਾਰਸ਼ ਕਾਰਨ ਇਸ ਬਿਜਲੀ ਸੰਕਟ ਸਹੇੜਣ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਪਾਵਰਕੱਟ ਖ਼ਤਮ ਕਰਨ ਦੀ ਮੰਗ ਕੀਤੀ। ਘਿਰਾਓ ਦੌਰਾਨ ਜਦੋਂ ਕਾਰਜਕਾਰੀ ਇੰਜਨੀਅਰ ਮੰਗ ਪੱਤਰ ਲੈਣ ਨਾ ਪੰਹੁਚੇ ਤਾਂ ਕਿਸਾਨਾਂ ਨੇ ਮੁੱਖ ਮਾਰਗ ’ਤੇ ਧਰਨਾ ਲਾ ਕੇ ਸੜਕ ਜਾਮ ਕਰ ਦਿੱਤੀ। ਰੋਹ ਵਿੱਚ ਆਏ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ। ਧਰਨੇ ਵਿੱਚ ਗੁਰਮੇਲ ਸਿੰਘ ਰੂਮੀ, ਗੁਰਦੀਪ ਸਿੰਘ, ਗੁਰਸੇਵਕ ਸਿੰਘ ਕਲੇਰ, ਜਗਵਿੰਦਰ ਸਿੰਘ ਤੂਰ, ਕੁਲਵਿੰਦਰ ਸਿੰਘ ਡੱਲਾ, ਹਰਦੇਵ ਸਿੰਘ ਅਖਾੜਾ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।

Advertisement
Advertisement
×