ਕੱਚੇ ਮੁਲਾਜ਼ਮਾਂ ਵੱਲੋਂ ਬੱਸਾਂ ਦਾ ਚੱਕਾ ਜਾਮ

ਬੱਸ ਸਟੈਂਡ ’ਤੇ ਪਨਬੱਸ,ਪੀਆਰਟੀਸੀ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਕੱਚੇ ਮੁਲਾਜ਼ਮਾਂ ਵੱਲੋਂ ਬੱਸਾਂ ਦਾ ਚੱਕਾ ਜਾਮ

ਕੱਚੇ ਮੁਲਾਜ਼ਮਾਂ ਦੇ ਧਰਨੇ ਕਾਰਨ ਲੁਧਿਆਣਾ ਬੱਸ ਅੱਡੇ ਦੇ ਬਾਹਰ ਲੱਗਿਆ ਬੱਸਾਂ ਦਾ ਜਾਮ । -ਫੋਟੋ: ਅਸ਼ਵਨੀ ਧੀਮਾਨ

ਸਤਵਿੰਦਰ ਬਸਰਾ
ਲੁਧਿਆਣਾ, 24 ਸਤੰਬਰ

ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਅੱਜ ਕੱਚੇ ਅਤੇ ਕੰਟਰੈਕਟ ਮੁਲਾਜ਼ਮਾਂ ਵੱਲੋਂ ਲੁਧਿਆਣਾ ਦੇ ਬੱਸ ਸਟੈਂਡ ’ਤੇ ਦੋ ਘੰਟੇ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਕੀਤੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਸਤਨਾਮ ਸਿੰਘ, ਡਿੱਪੂ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਵੱਲ ਸਰਕਾਰ ਧਿਆਨ ਨਹੀਂ ਦੇ ਰਹੀ ਜਿਸ ਕਰਕੇ ਮਜਬੂਰ ਹੋ ਕਿ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ। ਇਸ ਮੌਕੇ ਉਕਤ ਤੋਂ ਇਲਾਵਾ ਸੁਖਵਿੰਦਰ ਸਿੰਘ ਬੱਬੂ, ਸੈਕਟਰੀ ਪ੍ਰਵੀਨ ਕੁਮਾਰ, ਗੁਰਵਿੰਦਰ ਸਿੰਘ ਸਮੇਤ ਪੀਆਰਟੀਸੀ ਤੋਂ ਸੂਬਾ ਆਗੂ ਜਗਤਾਰ ਸਿੰਘ, ਜਸਪਾਲ ਸ਼ਰਮਾ, ਗੁਰਜੰਟ ਸਿੰਘ ਅਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਜੱਥੇਬੰਦੀ ਵੱਲੋਂ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਅਰੰਭਿਆ ਹੋਇਆ ਹੈ ਪਰ ਅਫਸੋਸ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹ੍ਵਾਂ ਕਿਹਾ ਕਿ ਜੱਥੇਬੰਦੀ ਵੱਲੋਂ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਇਲਾਵਾ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ, ਤਨਖਾਹ ਵਿੱਚ 30 ਫੀਸਦੀ ਅਤੇ ਹਰ ਸਾਲ 5 ਫੀਸਦ ਵਾਧਾ ਕਰਨ, ਫਾਰਗ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਨ੍ਹਾਂ ਆਗੂਆਂ ਦਾ ਕਹਿਣਾ ਸੀ ਕਿ ਉਕਤ ਕਈ ਮੰਗਾਂ ’ਤੇ 14 ਸਤੰਬਰ ਦੀ ਮੀਟਿੰਗ ਵਿੱਚ ਸਹਿਮਤੀ ਵੀ ਬਣੀ ਸੀ ਪਰ ਅਫਸੋਸ ਸਰਕਾਰ ਵੱਲੋਂ ਅਜੇ ਤੱਕ ਟਾਲਮਟੌਲ ਦੀ ਨੀਤੀ ਅਪਣਾਈ ਹੋਈ ਹੈ। ਹੁਣ ਨਵੇਂ ਮੁੱਖ ਮੰਤਰੀ ਵੱਲੋਂ ਕੁਝ ਸਮਾਂ ਹੋਰ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਅੱਜ ਦੀ ਦੋ ਘੰਟੇ ਦੀ ਹੜਤਾਲ ਨਾਲ ਮੁਲਾਜ਼ਮਾਂ ਦੀ ਗੱਲ ਜਨਤਾ ਅਤੇ ਸਰਕਾਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ 27 ਸਤੰਬਰ ਨੂੰ ਯੂਨੀਅਨ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ’ਚ ਬੰਦ ਨੂੰ ਸਮਰਥਨ ਦੇਣ, 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਜ਼ਿਲ੍ਹਾ ਪੱਧਰ ’ਤੇ ਮਨਾਉਣ ਤੋਂ ਬਾਅਦ ਵਰਕਰਾਂ ਨੂੰ ਲਾਮਬੰਦ ਕਰਨ ਲਈ 6 ਅਕਤੂਬਰ ਨੂੰ ਗੇਟ ਰੈਲੀਆਂ ਕਰਕੇ 11, 12 ਅਤੇ 13 ਅਕਤੂਬਰ ਨੂੰ ਤਿੰਨ ਰੋਜ਼ਾ ਹੜਤਾਲ ਕੀਤੀ ਜਾਵੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All