ਟਰੱਕ ਅਪਰੇਟਰਾਂ ਵੱਲੋਂ ਕੌਮੀ ਮਾਰਗ ’ਤੇ ਚੱਕਾ ਜਾਮ

ਟਰੱਕ ਯੂਨੀਅਨਾਂ ਬਹਾਲ ਕਰਵਾਉਣ ਅਤੇ ਠੇਕੇਦਾਰੀ ਪ੍ਰਬੰਧ ਖ਼ਤਮ ਕਰਨ ਦੀ ਮੰਗ

ਟਰੱਕ ਅਪਰੇਟਰਾਂ ਵੱਲੋਂ ਕੌਮੀ ਮਾਰਗ ’ਤੇ ਚੱਕਾ ਜਾਮ

ਜਗਰਾਉਂ ’ਚ ਕੌਮੀ ਮਾਰਗ ’ਤੇ ਚੱਕਾ ਜਾਮ ਕਰਕੇ ਧਰਨਾ ਦਿੰਦੇ ਹੋਏ ਟਰੱਕ ਅਪਰੇਟਰ।

ਜਸਬੀਰ ਸਿੰਘ ਸ਼ੇਤਰਾ

ਜਗਰਾਉਂ, 3 ਦਸੰਬਰ

ਆਲ ਪੰਜਾਬ ਟਰੱਕ ਏਕਤਾ ਦੇ ਸੱਦੇ ’ਤੇ ਅੱਜ ਇਥੇ ਜਗਰਾਉਂ ਤੋਂ ਇਲਾਵਾ ਨੇੜਲੇ ਕਸਬਿਆਂ ਦੇ ਟਰੱਕ ਅਪਰੇਟਰਾਂ ਨੇ ਇਥੇ ਚੱਕਾ ਜਾਮ ਕਰ ਦਿੱਤਾ। ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਮਾਰਗ ’ਤੇ ਦੋ ਘੰਟੇ ਆਵਾਜਾਈ ਠੱਪ ਰਹੀ, ਜਿਸ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਟਰੱਕ ਅਪਰੇਟਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਰੱਕ ਯੂਨੀਅਨ ਭੰਗ ਕਰਨ ਦੇ ਫ਼ੈਸਲੇ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਸਨ। ਇਸ ਤੋਂ ਇਲਾਵਾ ਉਨ੍ਹਾਂ ਦੀ ਦੂਜੀ ਮੁੱਖ ਮੰਗ ਠੇਕੇਦਾਰੀ ਪ੍ਰਬੰਧ ਖ਼ਤਮ ਕਰਨ ਦੀ ਹੈ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਫਰਮਾਉਣ ਉੱਪਰ ਜ਼ੋਰ ਦਿੱਤਾ। ਬਾਅਦ ’ਚ ਪ੍ਰਸ਼ਾਸਨਿਕ ਅਧਿਕਾਰੀ ਰਾਹੀਂ ਪੰਜਾਬ ਸਰਕਾਰ ਨੂੰ ਮੰਗ-ਪੱਤਰ ਭੇਜਿਆ ਗਿਆ। ਬੁਲਾਰਿਆਂ ਨੇ ਕਿਹਾ ਕਿ ਟਰੱਕ ਯੂਨੀਅਨਾਂ ਬਹਾਲ ਕਰਕੇ ਮਹਿੰਗਾਈ ਦੇ ਹਿਸਾਬ ਨਾਲ ਨਵੇਂ ਸਿਰੇ ’ਤੋਂ ਰੇਟ ਤੈਅ ਕੀਤੇ ਜਾਣ। ਡੀਜ਼ਲ ਦੇ ਭਾਅ ਅਸਮਾਨੀ ਚੜ੍ਹੇ ਹੋਏ ਹਨ ਜਦਕਿ ਟਰੱਕਾਂ ਦੇ ਕਿਰਾਏ ਭਾੜੇ ਪੁਰਾਣੇ ਹੀ ਚੱਲੇ ਆ ਰਹੇ ਹਨ। ਜੇਕਰ ਪੰਜਾਬ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਟਰੱਕ ਅਪਰੇਟਰ ਸੰਘਰਸ਼ ਨੂੰ ਤੇਜ਼ ਕਰਨਗੇ। ਧਰਨੇ ’ਚ ਜਗਰਾਉਂ ਟਰੱਕ ਅਪਰੇਟਰ ਐਸੋਸੀਏਸ਼ਨ, ਟਰੱਕ ਯੂਨੀਅਨ ਹਠੂਰ, ਕੈਂਟਰ ਯੂਨੀਅਨ ਜਗਰਾਉਂ ਅਤੇ ਪੰਜਾਬ ਐਂਡ ਫੂਡ ਅਲਾਈਡ ਪੱਲੇਦਾਰ ਯੂਨੀਅਨ ਸ਼ਾਮਲ ਸੀ। ਇਥੋਂ ਦੇ ਟਰੱਕ ਅਪਰੇਟਰਾਂ ਦੀ ਕਮੇਟੀ ਦੇ ਮੈਂਬਰ ਮੇਜਰ ਸਿੰਘ, ਬਲਦੇਵ ਸਿੰਘ ਬਿੱਲੂ, ਕੁਲਦੀਪ ਸਿੰਘ, ਲਖਵਿੰਦਰ ਸਿੰਘ, ਕੈਂਟਰ ਯੂਨੀਅਨ ਦੇ ਪ੍ਰਧਾਨ ਕੁਲਵੀਰ ਸਿੰਘ, ਲੋਕ ਆਗੂ ਕੰਵਲਜੀਤ ਖੰਨਾ, ਜੋਗਿੰਦਰ ਆਜ਼ਾਦ, ਮਾਸਟਰ ਮਲਕੀਤ ਸਿੰਘ ਨੇ ਧਰਨੇ ਨੂੰ ਸੰਬੋਧਨ ਕੀਤਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅੱਜ ਦੇ ਚੱਕਾ ਜਾਮ ਤੋਂ ਬਾਅਦ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਚੰਡੀਗੜ੍ਹ ਦੇ ਮਟਕਾ ਚੌਕ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। 

ਰਾਏਕੋਟ ਦੀਆਂ ਸਾਰੀਆਂ ਸੜਕਾਂ ਬੰਦ ਕਰਕੇ ਰੋਸ ਪ੍ਰਗਟਾਇਆ

ਰਾਏਕੋਟ (ਰਾਮ ਗੋਪਾਲ ਰਾਏਕੋਟੀ): ਸੂਬੇ ਵਿੱਚ ਟਰੱਕ ਯੂਨੀਅਨਾਂ ਦੀ ਬਹਾਲੀ ਦੀ ਮੰਗ ਸਬੰਧੀ ਅੱਜ ਟਰੱਕ ਯੂਨੀਅਨ ਰਾਏਕੋਟ ਵੱਲੋਂ ਸ਼ਹਿਰ ਦੇ ਸਰਦਾਰ ਹਰੀ ਸਿੰਘ ਨਲਵਾ ਚੌਕ ਵਿੱਚ ਚੱਕਾ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਚੱਕਾ ਜਾਮ ਨੂੰ ਸਫ਼ਲ ਕਰਨ ਲਈ ਟਰੱਕ ਯੂਨੀਅਨ ਵੱਲੋਂ ਸ਼ਹਿਰ ਦੇ ਸਾਰੇ ਮੁੱਖ ਮਾਰਗ ਟਰੱਕ ਲਾ ਕੇ ਬੰਦ ਕਰ ਦਿੱਤੇ ਗਏ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤੇ ਸ਼ਹਿਰ ਦੇ ਚਾਰੇ ਪਾਸੇ ਜਾਮ ਦੀ ਸਥਿਤੀ ਬਣ ਗਈ। ਇਥੋਂ ਤੱਕ ਕਿ ਜਾਮ ਵਿੱਚ ਐਂਬੂਲੈਂਸਾਂ ਵੀ ਫਸੀਆਂ ਦਿੱਸੀਆਂ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਟਰੱਕ ਯੂਨੀਅਨ ਰਾਏਕੋਟ ਦੇ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਨੇ ਕਿਹਾ ਕਿ ਟਰੱਕ ਯੂਨੀਅਨਾਂ ਬਹਾਲ ਹੋਣ ਨਾਲ ਜਿੱਥੇ ਹਜ਼ਾਰਾਂ ਟਰੱਕ ਅਪਰੇਟਰਾਂ ਨੂੰ ਰਾਹਤ ਮਿਲੇਗੀ, ਉਥੇ ਸੂਬੇ ਵਿੱਚ ਢੋਆ ਢੁਆਈ ਦਾ ਕੰਮ ਵੀ ਹੋਰ ਆਸਾਨ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟਰੱਕ ਯੂਨੀਅਨ ਵੱਲੋਂ ਇਕ ਮੰਗ ਪੱਤਰ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਦਿੱਤਾ ਗਿਆ ਹੈ, ਜਿਸ ’ਤੇ ਉਨ੍ਹਾਂ ਭਰੋਸਾ ਦੁਆਇਆ ਹੈ ਕਿ ਉਹ ਇਸ ਮੁੱਦੇ ਨੂੰ ਲੈ ਕੇ ਸਰਕਾਰ ਵਿੱਚ ਵਿਚਾਰ ਵਟਾਂਦਰਾ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All