DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Chandigarh March: ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਮੋਰਚੇ ਦੀ ਤਿਆਰੀ

ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪਹਿਲੀ ਸਤੰਬਰ ਨੂੰ ਚੰਡੀਗੜ੍ਹ ਵਿੱਚ ਲਾਏ ਜਾ ਰਹੇ ਮੋਰਚੇ ਨੂੰ ਵੱਡੇ ਪੱਧਰ ’ਤੇ ਸਫਲ ਬਣਾਉਣ ਲਈ ਤਿਆਰੀਆਂ ਪੂਰੀ ਤਰ੍ਹਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਮਕਸਦ ਤਹਿਤ ਅੱਜ ਲੁਧਿਆਣਾ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ...

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੌਰਾਨ ਵਿਚਾਰ-ਚਰਚਾ ਕਰਦੇ ਹੋਏ ਕਿਸਾਨ ਆਗੂ।
Advertisement

ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪਹਿਲੀ ਸਤੰਬਰ ਨੂੰ ਚੰਡੀਗੜ੍ਹ ਵਿੱਚ ਲਾਏ ਜਾ ਰਹੇ ਮੋਰਚੇ ਨੂੰ ਵੱਡੇ ਪੱਧਰ ’ਤੇ ਸਫਲ ਬਣਾਉਣ ਲਈ ਤਿਆਰੀਆਂ ਪੂਰੀ ਤਰ੍ਹਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਮਕਸਦ ਤਹਿਤ ਅੱਜ ਲੁਧਿਆਣਾ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਪੰਜਾਬ ਭਰ ਦੇ ਕਿਸਾਨ ਆਗੂਆਂ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪਹਿਲੀ ਸਤੰਬਰ ਦੇ ਪ੍ਰੋਗਰਾਮ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ ਅਤੇ ਵੱਖ-ਵੱਖ ਪ੍ਰਬੰਧਕੀ ਕਮੇਟੀਆਂ ਬਣਾ ਕੇ ਸਰਗਰਮੀਆਂ ਹੋਰ ਤੇਜ਼ ਕਰਨ ਦਾ ਫ਼ੈਸਲਾ ਲਿਆ ਗਿਆ।

ਇਹ ਵਿਸ਼ੇਸ਼ ਮੀਟਿੰਗ ਪ੍ਰਮੁੱਖ ਕਿਸਾਨ ਆਗੂਆਂ ਹਰਮੀਤ ਸਿੰਘ ਕਾਦੀਆਂ, ਬੂਟਾ ਸਿੰਘ ਬੁਰਜਗਿੱਲ, ਜੰਗਵੀਰ ਸਿੰਘ ਚੌਹਾਨ ਅਤੇ ਹਰਭਜਨ ਸਿੰਘ ਬੁੱਟਰ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ, ਜੋਗਿੰਦਰ ਸਿੰਘ ਉਗਰਾਹਾਂ ਅਤੇ ਅਵਤਾਰ ਸਿੰਘ ਮਹਿਮਾ ਨੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਪੰਜਾਬ ਦੀਆਂ ਹੱਕੀ ਅਤੇ ਭਖਦੀਆਂ ਮੰਗਾਂ ਮਨਵਾਉਣ ਲਈ ਪਹਿਲੀ ਸਤੰਬਰ ਤੋਂ ਸ਼ੁਰੂ ਹੋ ਰਹੇ ਇਸ ਵੱਡੇ ਸੰਘਰਸ਼ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲਟਕਦੀਆਂ ਮੰਗਾਂ ਲਈ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ ਜਾਵੇ।

Advertisement

ਇਸ ਮੌਕੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਗੁਰਨਾਮ ਸਿੰਘ ਭਿੱਖੀ, ਬਲਵਿੰਦਰ ਸਿੰਘ ਰਾਜੂ ਔਲਖ ਅਤੇ ਸਤਨਾਮ ਸਿੰਘ ਸੰਧੂ ਨੇ ਪੰਜਾਬ ਅਤੇ ਕਿਸਾਨਾਂ ਦੇ ਚਿਰਾਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਤੁਰੰਤ ਹੱਲ ਕਰਨ ਦੀ ਆਵਾਜ਼ ਬੁਲੰਦ ਕੀਤੀ।

Advertisement

ਮੀਟਿੰਗ ਦੌਰਾਨ ਕਿਸਾਨ ਆਗੂਆਂ ਬਲਦੇਵ ਸਿੰਘ ਨਿਹਾਲਗੜ੍ਹ, ਅਵਤਾਰ ਸਿੰਘ ਮੇਹਲੋ, ਪ੍ਰੇਮ ਸਿੰਘ ਭੰਗੂ ਅਤੇ ਬੋਘ ਸਿੰਘ ਮਾਨਸਾ ਨੇ ਅਗਲੀ ਰਣਨੀਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ 24 ਅਗਸਤ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਪ੍ਰਬੰਧਕੀ ਕਮੇਟੀ ਦੀ ਵਿਸ਼ੇਸ਼ ਮੀਟਿੰਗ ਹੋਵੇਗੀ। ਇਸ ਤੋਂ ਇਲਾਵਾ ਮੋਰਚੇ ਦੇ ਪ੍ਰਬੰਧਾਂ ਸਬੰਧੀ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਵੀ ਅਹਿਮ ਮੀਟਿੰਗ ਕੀਤੀ ਜਾਵੇਗੀ।

ਇਸੇ ਦੌਰਾਨ ਦਲਬੀਰ ਸਿੰਘ ਸਿੱਧੂਪੁਰ, ਜਗਮੋਹਨ ਸਿੰਘ ਉੱਪਲ, ਜਸਕਰਨ ਸਿੰਘ ਗੋਲੇਵਾਲਾ ਅਤੇ ਪਵਿੱਤਰ ਸਿੰਘ ਲਾਲੀ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਲਈ 27 ਅਗਸਤ ਨੂੰ ਕੀਤੇ ਜਾ ਰਹੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਨ ਦਾ ਫ਼ੈਸਲਾ ਵੀ ਸਰਬਸੰਮਤੀ ਨਾਲ ਲਿਆ ਗਿਆ ਹੈ।

Advertisement
×