ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਠੱਗੇ
ਪੁਲੀਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਚਾਰ ਵਿਅਕਤੀਆਂ ਖ਼ਿਲਾਫ਼ ਦੋ ਕੇਸ ਦਰਜ ਕੀਤੇ ਹਨ। ਥਾਣਾ ਮੋਤੀ ਨਗਰ ਦੀ ਪੁਲੀਸ ਨੂੰ ਗਗਨ ਕਾਲੀਆ ਵਾਸੀ ਸੈਕਟਰ-38 ਜਮਾਲਪੁਰ ਅਵਾਣਾ ਨੇ ਦੱਸਿਆ ਹੈ ਕਿ...
Advertisement
ਪੁਲੀਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਚਾਰ ਵਿਅਕਤੀਆਂ ਖ਼ਿਲਾਫ਼ ਦੋ ਕੇਸ ਦਰਜ ਕੀਤੇ ਹਨ। ਥਾਣਾ ਮੋਤੀ ਨਗਰ ਦੀ ਪੁਲੀਸ ਨੂੰ ਗਗਨ ਕਾਲੀਆ ਵਾਸੀ ਸੈਕਟਰ-38 ਜਮਾਲਪੁਰ ਅਵਾਣਾ ਨੇ ਦੱਸਿਆ ਹੈ ਕਿ ਓਖਲਾ ਫੇਸ-2 ਨਵੀਂ ਦਿੱਲੀ ਵਾਸੀ ਦੋ ਜਣਿਆਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 47 ਲੱਖ 2 ਹਜ਼ਾਰ 395 ਰੁਪਏ ਹਾਸਲ ਕਰਕੇ ਨਾ ਉਸ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲੀਸ ਨੇ ਕੇਸ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਮਾਡਲ ਟਾਊਨ ਦੀ ਪੁਲੀਸ ਨੂੰ ਅਬਦੁੱਲਾ ਪੁਰ ਬਸਤੀ ਵਾਸੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਇੱਕ ਪਿੰਡ ਵਿੱਚ ਰਹਿੰਦੇ ਦੋ ਭਰਾਵਾਂ ਨੇ ਉਸ ਦੇ ਬੇਟੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਹਾਸਲ ਕਰਕੇ ਜਾਅਲੀ ਵੀਜ਼ਾ ਤਿਆਰ ਕਰ ਕੇ ਉਸਦੇ ਲੜਕੇ ਨੂੰ ਬਾਹਰ ਭੇਜ ਦਿੱਤਾ ਜਿਸ ਨਾਲ ਉਸ ਦਾ ਕਾਫ਼ੀ ਨੁਕਸਾਨ ਹੋਇਆ ਹੈ। ਪੁਲੀਸ ਨੇ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ।
Advertisement
Advertisement