ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅਪਰੇਸ਼ਨ ਕਾਸੋ ਤਹਿਤ ਧਮੋਟ ਕਲਾਂ ਵਿੱਚ ਚੈਕਿੰਗ

ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ: ਡੀਅੈੱਸਪੀ
ਪਿੰਡ ਧਮੋਟ ਕਲਾਂ ਵਿੱਚ ਨਸ਼ਾ ਤਸਕਰਾਂ ਦੇ ਘਰਾਂ ’ਚ ਚੈਕਿੰਗ ਕਰਦੇ ਹੋਏ ਪੁਲੀਸ ਮੁਲਾਜ਼ਮ। -ਫੋਟੋ: ਜੱਗੀ
Advertisement

ਇੱਥੋਂ ਦੀ ਪੁਲੀਸ ਵੱਲੋਂ ਕਾਸੋ ਅਪਰੇਸ਼ਨ ਤਹਿਤ ਪਿੰਡ ਧਮੋਟ ਕਲਾਂ ’ਚ ਨਸ਼ਾ ਤਸਕਰੀ ਨੂੰ ਰੋਕਣ ਲਈ ਕਈ ਘਰਾਂ ਵਿੱਚ ਛਾਪੇ ਮਾਰੇ ਤੇ ਚੈਕਿੰਗ ਕੀਤੀ ਗਈ। ਡੀਐੱਸਪੀ ਪਾਇਲ ਹੇਮੰਤ ਮਲਹੋਤਰਾ ਅਤੇ ਐੱਸਐੱਚਓ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਆਰੰਭੀ ਮੁਹਿੰਮ ਤਹਿਤ ਪਿੰਡ ਧਮੋਟ ਕਲਾਂ ਦੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਕਰਮਜੀਤ ਕੌਰ, ਸਤਵਿੰਦਰ ਸਿੰਘ ਉਰਫ ਬੌਬੀ ਅਤੇ ਅਮਨਦੀਪ ਸਿੰਘ ਅਮਨਾ ਦੇ ਘਰਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਕਿਉਂਕਿ ਇਨ੍ਹਾਂ ਖ਼ਿਲਾਫ਼ ਐੱਨਡੀਪੀਐਸ ਐਕਟ ਤਹਿਤ ਕਈ-ਕਈ ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਗਲਰਾਂ ਨੂੰ ਨਸ਼ਾ ਤਸਕਰੀ ਕਰਨ ਤੋਂ ਵਰਜਿਆ ਗਿਆ। ਡੀਐੱਸਪੀ ਪਾਇਲ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਅਪਰੇਸ਼ਨ ਕਾਸੋ ਦੌਰਾਨ ਥਾਣੇਦਾਰ ਸੁਰਜੀਤ ਸਿੰਘ, ਹੌਲਦਾਰ ਕਰਮਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।

Advertisement
Advertisement