ਤਿਉਹਾਰਾਂ ਦੇ ਮੱਦੇਨਜ਼ਰ ਦੁਕਾਨਾਂ ਦੀ ਚੈਕਿੰਗ
ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠ ਸੀ ਐੱਚ ਸੀ ਮਾਛੀਵਾੜਾ ਸਾਹਿਬ ਦੀ ਟੀਮ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਐੱਸ ਐੱਮ ਓ ...
Advertisement
ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠ ਸੀ ਐੱਚ ਸੀ ਮਾਛੀਵਾੜਾ ਸਾਹਿਬ ਦੀ ਟੀਮ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਐੱਸ ਐੱਮ ਓ ਡਾ. ਜਸਦੇਵ ਸਿੰਘ ਨੇ ਦੱਸਿਆ ਕਿ ਡਾ. ਹਿਤੇਸ਼ ਦੀ ਅਗਵਾਈ ਵਾਲੀ ਟੀਮ ਨੇ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਮਿਆਰੀ ਅਤੇ ਸਾਫ਼-ਸਫਾਈ ਨਾਲ ਬਣਾਈਆਂ ਮਠਿਆਈਆਂ ਹੀ ਵੇਚੀਆਂ ਜਾਣ। ਇਸ ਮੌਕੇ ਪਰਮਵੀਰ ਸਿੰਘ ਅਤੇ ਸੁਖਬੀਰ ਸਿੰਘ ਹਾਜ਼ਰ ਸਨ।
Advertisement
Advertisement