DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Chhapar Mela, Political Conference: ਮੋਦੀ ਸਰਕਾਰ ਟਰੰਪ ਦੇ ਦਬਾਅ ਹੇਠ ਕਰ ਰਹੀ ਹੈ ਸਮਝੌਤਾ: ਸੇਖੋਂ

ਸੀ ਪੀ ਆਈ (ਐੱਮ) ਵੱਲੋਂ ਛਪਾਰ ਮੇਲੇ ਦੌਰਾਨ ਸਿਆਸੀ ਕਾਨਫਰੰਸ

  • fb
  • twitter
  • whatsapp
  • whatsapp
featured-img featured-img
ਕਾਨਫਰੰਸ ਦੌਰਾਨ ਸੰਬੋਧਨ ਕਰਦਾ ਹੋਇਆ ਪਾਰਟੀ ਦਾ ਆਗੂ।
Advertisement

ਸੀ ਪੀ ਆਈ (ਐੱਮ) ਪੰਜਾਬ ਦੀਆਂ ਮਲੇਰਕੋਟਲਾ ਅਤੇ ਲੁਧਿਆਣਾ ਜ਼ਿਲ੍ਹਾ ਕਮੇਟੀਆਂ ਵੱਲੋਂ ਛਪਾਰ ਮੇਲੇ ਦੌਰਾਨ ਸਿਆਸੀ ਕਾਨਫਰੰਸ ਕੀਤੀ ਗਈ। ਇਸ ਮੌਕੇ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਪੂਰੀ ਤਰ੍ਹਾਂ ਟਰੰਪ ਦੇ ਰਹਿਮੋ-ਕਰਮ ’ਤੇ ਚੱਲ ਰਹੀ ਹੈ। ਮੋਦੀ ਸਰਕਾਰ ਟਰੰਪ ਦੇ ਦਬਾਅ ਹੇਠ ਕਿਸਾਨਾਂ, ਮਜ਼ਦੂਰਾਂ, ਮਛੇਰਿਆਂ, ਕਿਰਤੀਆਂ ਅਤੇ ਆਮ ਲੋਕਾਂ ਵਿਰੋਧੀ ਮੁਕਤ ਵਪਾਰ ਸਮਝੌਤਾ ਕਰ ਰਹੀ ਹੈ। ਇਸ ਸਮਝੌਤੇ ਨਾਲ ਦੇਸ਼ ਦਾ ਹਰ ਵਰਗ ਪ੍ਰਭਾਵਿਤ ਹੋਵੇਗਾ। ਅਮਰੀਕੀ ਵਸਤੂਆਂ ’ਤੇ ਕੋਈ ਟੈਕਸ ਨਾ ਹੋਣ ਕਾਰਨ ਸ਼ੁਰੂਆਤ ਵਿੱਚ ਉਹ ਭਾਰਤੀ ਵਸਤੂਆਂ ਦੇ ਮੁਕਾਬਲੇ ਸਸਤੀਆਂ ਹੋਣਗੀਆਂ, ਜਿਸ ਕਾਰਨ ਘਰੇਲੂ ਉਤਪਾਦਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ ਅਤੇ ਕਰੋੜਾਂ ਲੋਕਾਂ ਦਾ ਰੁਜ਼ਗਾਰ ਖੁਸ ਸਕਦਾ ਹੈ। ਪਹਿਲਾਂ ਹੀ ਸਿਖਰਾਂ ’ਤੇ ਪਹੁੰਚੀ ਬੇਰੁਜ਼ਗਾਰੀ ਵਿੱਚ ਹੋਰ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੇਸ਼ ਦੇ 140 ਕਰੋੜ ਭਾਰਤੀਆਂ ਦੀ ਨਾ ਹੋ ਕੇ ਗਿਣੇ-ਚੁਣੇ 100 ਉਦਯੋਗਿਕ ਘਰਾਣਿਆਂ ਦੀ ਹੋ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਪਾਰਟੀਆਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਪਾ ਕੇ ਤਬਾਹਕੁੰਨ ਸਥਿਤੀ ਵਿੱਚ ਪਹੁੰਚਾ ਦਿੱਤਾ ਹੈ। ਨਸ਼ੇ ਦਾ ਕਾਰੋਬਾਰ ਕਾਂਗਰਸ, ਅਕਾਲੀ ਅਤੇ ਭਾਜਪਾ ਦੀਆਂ ਸਾਂਝੀਆਂ ਸਰਕਾਰਾਂ ਵੇਲੇ ਪ੍ਰਫੁੱਲਤ ਹੋਇਆ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੌਰਾਨ ਸਿਖਰਾਂ ’ਤੇ ਪਹੁੰਚ ਗਿਆ।

ਉਨ੍ਹਾਂ ਕਿਹਾ ਕਿ 30 ਸਤੰਬਰ ਤੋਂ 6 ਅਕਤੂਬਰ ਤੱਕ ਪੰਜਾਬ ਦੇ ਸਾਰੇ ਵਧਾਇਕਾ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ ਅਤੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜੇ ਜਾਣਗੇ।

Advertisement

ਕਾਨਫਰੰਸ ਦਾ ਇਕੱਠ ਦੇਖ ਕੇ ਵਾਰਿਸ ਪੰਜਾਬ ਦੇ ਆਗੂ ਬਾਗੋ਼ੋ ਬਾਗ

ਡੇਹਲੋਂ (ਪ੍ਰੀਤਮ ਸਿੰਘ): ਛਪਾਰ ਮੇਲੇ ਦੌਰਾਨ ਕਰਵਾਈ ਗਈ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਵਿਸ਼ਾਲ ਕਾਨਫਰੰਸ ਨੂੰ ਪਾਰਟੀ ਆਗੂਆਂ ਨੇ ਮਾਲਵਾ ਖੇਤਰ ਵਿੱਚ ਜਥੇਬੰਦੀ ਦੀ ਮਜ਼ਬੂਤ ਅਤੇ ਦਮਦਾਰ ਦਸਤਕ ਕਰਾਰ ਦਿੱਤਾ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਛਪਾਰ ਮੇਲੇ ਦੀ ਕਾਨਫਰੰਸ ਨੂੰ ਮਿਲਿਆ ਭਰਵਾਂ ਹੁੰਗਾਰਾ ਦੱਸਦਾ ਹੈ ਕਿ ਲੋਕ ਪੰਜਾਬ ਦੇ ਹੱਕਾਂ ਅਤੇ ਸੂਬੇ ਦੇ ਮੁੱਦਿਆਂ ਲਈ ਇਕੱਠੇ ਹੋ ਰਹੇ ਹਨ। ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਮਾਲਵਾ ਖੇਤਰ ਵਿੱਚ ਲੋਕਾਂ ਨੇ ਪਾਰਟੀ ਪ੍ਰਤੀ ਆਪਣਾ ਵਿਸ਼ਵਾਸ ਜਤਾਇਆ ਹੈ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਨੌਜਵਾਨਾਂ ਅਤੇ ਬਜ਼ੁਰਗਾਂ ਦੀ ਵੱਡੀ ਸ਼ਮੂਲੀਅਤ ਇਹ ਦਰਸਾਉਂਦੀ ਹੈ ਕਿ ਲੋਕ ਪੰਜਾਬ ਦੇ ਭਵਿੱਖ ਨੂੰ ਲੈ ਕੇ ਗੰਭੀਰ ਹਨ ਅਤੇ ਜਥੇਬੰਦੀ ਨੂੰ ਭਰਪੂਰ ਸਹਿਯੋਗ ਦੇ ਰਹੇ ਹਨ। ਸੰਦੀਪ ਰੁਪਾਲੋਂ, ਹਲਕਾ ਇੰਚਾਰਜ ਪਾਇਲ ਨੇ ਕਿਹਾ ਕਿ ਕਾਨਫਰੰਸ ਵਿੱਚ ਲੋਕਾਂ ਦੀ ਭਾਰੀ ਹਾਜ਼ਰੀ ਮਾਲਵਾ ਖੇਤਰ ਵਿੱਚ ਜਥੇਬੰਦੀ ਦੀ ਵਧਦੀ ਮਜ਼ਬੂਤੀ ਦਾ ਸੰਕੇਤ ਹੈ। ਇਸ ਮੌਕੇ ਦਿਹਾਤੀ ਪ੍ਰਧਾਨ ਮਨਦੀਪ ਸਿੰਘ ਹਸਨਪੁਰ, ਯੂਥ ਪ੍ਰਧਾਨ ਮਨਜੋਤ ਸਿੰਘ ਡੇਹਲੋਂ, ਜਗਦੀਪ ਸਿੰਘ ਬਿੱਟੂ ਆਦਿ ਹਾਜ਼ਰ ­ਸਨ।

Advertisement
Advertisement
×