ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਛੀਨਾ ਵੱਲੋਂ ਵਾਰਡ 33 ’ਚ ਵਿਕਾਸ ਕਾਰਜ ਸ਼ੁਰੂ

ਇਸ ਪ੍ਰਾਜੈਕਟ ’ਤੇ ਖਰਚੇ ਜਾਣਗੇ ਕਰੀਬ 57 ਲੱਖ ਰੁਪਏ
Advertisement

ਖੇਤਰੀ ਪ੍ਰਤੀਨਿਧ

ਲੁਧਿਆਣਾ, 3 ਜੁਲਾਈ

Advertisement

ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਅੱਜ ਵਾਰਡ ਨੰਬਰ 33 ਅਧੀਨ ਸਤਿਸੰਗ ਘਰ ਤੋਂ ਬਾਪੂ ਮਾਰਕੀਟ ਤੱਕ ਬਣਨ ਵਾਲੀ ਸੜਕ ਦੀ ਮੁਰੰਮਤ ਦੇ ਕੰਮ ਦਾ ਉਦਘਾਟਨ ਕਰਵਾਇਆ। ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰਾਜੈਕਟ ’ਤੇ ਕਰੀਬ 57 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਸੜਕਾਂ ਨੂੰ ਹਮੇਸ਼ਾਂ ਅਣਗੋਲਿਆ ਕੀਤਾ ਹੈ ਅਤੇ ਸੜਕਾਂ ਦੀ ਹਾਲਤ ਬਹੁਤ ਮਾੜੀ ਸੀ। ਉਨ੍ਹਾਂ ਦੱਸਿਆ ਕਿ ਸੜਕਾਂ ਦਾ ਸਿਰਫ਼ ਪੈਚ ਵਰਕ ਹੀ ਕੀਤਾ ਜਾ ਰਿਹਾ ਸੀ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਦਾ ਇੱਥੋਂ ਲੰਘਣਾ ਮੁਸ਼ਕਲ ਹੋ ਜਾਂਦਾ ਸੀ ਅਤੇ ਅਕਸਰ ਰਾਹਗੀਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਸਨ। ਇਸ ਮੌਕੇ ਰਜਿੰਦਰ ਸਿੰਘ, ਕੁਲਦੀਪ ਧੀਂਗਾਨ, ਪ੍ਰਭਜੋਤ ਅਤੇ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।

 

Advertisement
Show comments