DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਦੀ ਮਜ਼ਬੂਤੀ ਲਈ ਸਰਪੰਚਾਂ ਨੂੰ ਮਿਲਣਗੇ ਮੁੱਖ ਮੰਤਰੀ ਭਗਵੰਤ ਮਾਨ

ਰਾਏਕੋਟ ਹਲਕੇ ਦੇ ਸਰਪੰਚਾਂ ਦਾ ਸਮਾਗਮ 12 ਨੂੰ

  • fb
  • twitter
  • whatsapp
  • whatsapp
Advertisement

ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੌਰਾਨ ਜਿਹੜੇ ਵਿਧਾਨ ਸਭਾ ਹਲਕਿਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਵੱਡੇ ਝਟਕੇ ਲੱਗੇ ਹਨ, ਉਨ੍ਹਾਂ ਹਲਕਿਆਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਣ ਖ਼ੁਦ ਵਿਸ਼ੇਸ਼ ਧਿਆਨ ਕੇਂਦਰਿਤ ਕਰਨਗੇ। ਇਸ ਦੀ ਸ਼ੁਰੂਆਤ ਰਾਏਕੋਟ ਵਿਧਾਨ ਸਭਾ ਹਲਕੇ ਤੋਂ ਕੀਤੀ ਜਾ ਰਹੀ ਹੈ। ਰਾਏਕੋਟ ਤਹਿਸੀਲ ਦੇ 25 ਬਲਾਕ ਸਮਿਤੀ ਜ਼ੋਨਾਂ ਵਿੱਚੋਂ ਕਾਂਗਰਸ ਨੇ 17 ਅਤੇ ਜ਼ਿਲ੍ਹਾ ਪਰਿਸ਼ਦ ਦੇ ਸਾਰੇ ਤਿੰਨ ਜ਼ੋਨਾਂ ਵਿੱਚ ਜਿੱਤ ਦਰਜ ਕਰ ਕੇ ਸੱਤਾਧਾਰੀ ਧਿਰ ਨੂੰ ਵੱਡਾ ਝਟਕਾ ਦਿੱਤਾ ਸੀ ਅਤੇ ਆਮ ਆਦਮੀ ਪਾਰਟੀ ਨੂੰ ਬਲਾਕ ਸਮਿਤੀ ਦੇ ਕੇਵਲ 6 ਜ਼ੋਨਾਂ ਵਿੱਚ ਜਿੱਤ ਨਸੀਬ ਹੋਈ ਸੀ ਜਦਕਿ ਅਕਾਲੀ ਦਲ ਅਤੇ ਆਜ਼ਾਦ ਉਮੀਦਵਾਰ ਨੇ ਵੀ ਇੱਕ ਇੱਕ ਜ਼ੋਨ ਵਿੱਚ ਜਿੱਤ ਦਰਜ ਕੀਤੀ ਸੀ। ਇਹ ਨਤੀਜੇ ਪਾਰਟੀ ਲਈ ਚੁਣੌਤੀ ਵਜੋਂ ਸਾਹਮਣੇ ਆਏ ਹਨ, ਪਰ ਹੁਣ ‘ਆਪ’ ਵੱਲੋਂ ਇਸ ਨੂੰ ਮੌਕੇ ਵਜੋਂ ਦੇਖਿਆਂ ਜਾ ਰਿਹਾ ਹੈ। 12 ਜਨਵਰੀ ਨੂੰ ਰਾਏਕੋਟ ਵਿੱਚ ਆਮ ਆਦਮੀ ਪਾਰਟੀ ਨਾਲ ਜੁੜੇ ਹਲਕੇ ਦੇ 62 ਸਰਪੰਚਾਂ ਦੀ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ। ਇਸ ਵਿਸ਼ੇਸ਼ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸਰਪੰਚਾਂ ਨਾਲ ਨਿੱਜੀ ਤੌਰ ’ਤੇ ਮਿਲ ਕੇ ਗੱਲਬਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਮੁੱਖ ਮੰਤਰੀ ਖ਼ੁਦ ਅਗਾਮੀ ਵਿਧਾਨ ਸਭਾ ਚੋਣਾਂ ਲਈ ਮਜ਼ਬੂਤ ਰਣਨੀਤੀ ਤਿਆਰ ਕਰਨਗੇ। ਸੁਰੱਖਿਆ ਅਤੇ ਵਿਵਸਥਾ ਲਈ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਤਿਆਰੀ ਵਿੱਢ ਦਿੱਤੀ ਗਈ ਹੈ। ਐੱਸ ਡੀ ਐੱਮ ਪਾਇਲ ਗੋਇਲ, ਉਪ ਪੁਲੀਸ ਕਪਤਾਨ ਹਰਜਿੰਦਰ ਸਿੰਘ ਅਤੇ ਤਹਿਸੀਲਦਾਰ ਵਿਸ਼ਾਲ ਵਰਮਾ ਵੱਲੋਂ ਮਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ ਸਮੇਤ ਕੁਝ ਮੈਰਿਜ ਪੈਲੇਸਾਂ ਨੂੰ ਮੀਟਿੰਗ ਲਈ ਵਿਚਾਰਿਆ ਜਾ ਰਿਹਾ ਹੈ। ਡੀ ਐੱਸ ਪੀ ਹਰਜਿੰਦਰ ਸਿੰਘ ਅਨੁਸਾਰ ਅੰਤਿਮ ਫ਼ੈਸਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਿਆ ਜਾਵੇਗਾ। ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਰਾਏਕੋਟ ਵਿੱਚ ਮੁੜ ਵਾਪਸੀ ਲੈਣ ਲਈ ਇਸ ਮੀਟਿੰਗ ਨੂੰ ਵੱਡੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

Advertisement
Advertisement
×