ਕੰਬਲ ਨੂੰ ਅੱਗ ਲੱਗਣ ਕਾਰਨ ਬੱਚੇ ਦੀ ਮੌਤ
ਇਥੇ ਭਾਮੀਆਂ ਖੇਤਰ ਵਿੱਚ ਕੰਬਲ ਨੂੰ ਅੱਗ ਲੱਗਣ ਕਾਰਨ ਇੱਕ ਸਾਲਾ ਬੱਚੇ ਦੀ ਝੁਲਸਣ ਕਾਰਨ ਮੌਤ ਹੋ ਗਈ। ਬੱਚੇ ਦੇ ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਬੱਚੇ...
Advertisement
ਇਥੇ ਭਾਮੀਆਂ ਖੇਤਰ ਵਿੱਚ ਕੰਬਲ ਨੂੰ ਅੱਗ ਲੱਗਣ ਕਾਰਨ ਇੱਕ ਸਾਲਾ ਬੱਚੇ ਦੀ ਝੁਲਸਣ ਕਾਰਨ ਮੌਤ ਹੋ ਗਈ। ਬੱਚੇ ਦੇ ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਬੱਚੇ ਦੀ ਪਛਾਣ ਅਰਜੁਨ ਵਜੋਂ ਹੋਈ ਹੈ। ਥਾਣਾ ਜਮਾਲਪੁਰ ਦੀ ਪੁਲੀਸ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਮੁਤਾਬਕ ਬੱਚੇ ਘਰ ਵਿੱਚ ਖੇਡ ਰਹੇ ਸਨ, ਜਿਨ੍ਹਾਂ ਨੇ ਮਾਚਿਸ ਚੁੱਕ ਕੇ ਤੀਲੀ ਬਾਲ ਲਈ। ਇਸ ਦੌਰਾਨ ਇੱਕ ਬੱਚੇ ਨੇ ਤੀਲੀ ਕੰਬਲ ਉੱਤੇ ਸੁੱਟ ਦਿੱਤੀ ਜਿਸ ਕਾਰਨ ਕੰਬਲ ਨੂੰ ਅੱਗ ਲੱਗ ਗਈ ਅਤੇ ਬੱਚਾ ਬੁਰੀ ਤਰ੍ਹਾਂ ਝੁਲਸ ਗਿਆ ਅਤੇ ਉਸ ਦੀ ਮੌਤ ਹੋ ਗਈ। ਡਾਕਟਰਾਂ ਨੇ ਦੱਸਿਆ ਕਿ ਬੱਚਾ ਕਾਫੀ ਝੁਲਸ ਗਿਆ ਸੀ ਜਿਸ ਦੀ ਹਸਪਤਾਲ ਪੁੱਜਣ ਤੋਂ ਪਹਿਲਾਂ ਮੌਤ ਹੋ ਚੁੱਕੀ ਸੀ।
Advertisement
Advertisement
×

