DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਬੱਚੇ ਨੇ ਭਰਾ ਤੇ ਮਾਪਿਆਂ ਦੀ ਚਿਤਾ ਨੂੰ ਅਗਨੀ ਦਿਖਾਈ

ਪਿੰਡ ਦਿਲਾਵਰਗੜ੍ਹ ਕੁੱਪ ਖੁਰਦ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਜਾਣ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਸੁਖਬੀਰ ਸਿੰਘ ਪੁੱਤਰ ਸੋਹਣ ਸਿੰਘ, ਉਨ੍ਹਾਂ...

  • fb
  • twitter
  • whatsapp
  • whatsapp
featured-img featured-img
ਪਰਿਵਾਰਕ ਜੀਆਂ ਦੀ ਚਿਤਾ ਨੂੰ ਅਗਨੀ ਦਿਖਾਉਂਦੇ ਹੋਇਆ ਬੱਚਾ।
Advertisement

ਪਿੰਡ ਦਿਲਾਵਰਗੜ੍ਹ ਕੁੱਪ ਖੁਰਦ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਜਾਣ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਸੁਖਬੀਰ ਸਿੰਘ ਪੁੱਤਰ ਸੋਹਣ ਸਿੰਘ, ਉਨ੍ਹਾਂ ਦੀ ਛੇ ਮਹੀਨੇ ਦੀ ਗਰਭਵਤੀ ਪਤਨੀ ਗਗਨਦੀਪ ਕੌਰ ਅਤੇ ਉਨ੍ਹਾਂ ਦਾ ਬੇਟਾ ਤਿੰਨ ਦਿਨ ਪਹਿਲਾਂ ਪੋਹੀੜ ਵੱਲ ਦਵਾਈ ਲੈਣ ਜਾ ਰਹੇ ਸਨ, ਤਾਂ ਪਿੱਛੇ ਤੋਂ ਆ ਰਹੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ। ਟੱਕਰ ਕਾਰਨ ਸੁਖਬੀਰ ਸਿੰਘ ਅਤੇ ਗਗਨਦੀਪ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦਾ ਬੇਟਾ ਗੰਭੀਰ ਸੱਟਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਗਿਆ।

ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਨਮ ਅੱਖਾਂ ਨਾਲ ਤਿੰਨਾਂ ਦਾ ਉਨ੍ਹਾਂ ਦੇ ਜੱਦੀ ਪਿੰਡ ਦਿਲਾਵਰਗੜ੍ਹ ਕੁੱਪ ਖੁਰਦ ਦੇ ਸ਼ਮਸ਼ਾਨਘਾਟ ਵਿੱਚ ਇੱਕੋ ਚਿਤਾ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਰਿਵਾਰ ਵਿੱਚ ਹੁਣ ਸਿਰਫ਼ ਇੱਕ ਬੱਚਾ ਅਤੇ ਉਸਦੇ ਬਜ਼ੁਰਗ ਦਾਦਾ-ਦਾਦੀ ਹੀ ਬਚੇ ਹਨ, ਜਿਨ੍ਹਾਂ ਦੀ ਸੁਰੱਖਿਆ ਅਤੇ ਗੁਜ਼ਾਰੇ ਲਈ ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਨੇ ਪੰਜਾਬ ਸਰਕਾਰ ਤੋਂ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ। ਇਸ ਸਬੰਧੀ ਸਦਰ ਥਾਣਾ ਅਹਿਮਦਗੜ੍ਹ ਦੇ ਮੁਖੀ ਗੁਰਪ੍ਰੀਤ ਕੌਰ ਸਿੱਧੂ ਨੇ ਦੱਸਿਆ ਕਿ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਣ ਮਗਰੋਂ ਹਾਦਸੇ ਲਈ ਜ਼ਿੰਮੇਵਾਰ ਵਾਹਨ ਦੇ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਦੋਸ਼ੀ ਵਿਰੁੱਧ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement
×