ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਜਨਵਰੀ
ਦਸਮੇਸ਼ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਦਸਮੇਸ਼ ਸਿੰਘ ਸਭਾ ਭਾਈ ਰਣਧੀਰ ਸਿੰਘ ਨਗਰ ਵੱਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 3 ਸਾਲ ਤੋਂ ਲੈ ਕੇ 14 ਸਾਲ ਦੀ ਉਮਰ ਦੇ ਲਗਪਗ 400 ਬੱਚਿਆਂ ਨੇ ਭਾਗ ਲਿਆ। ਇਸ ਦੌਰਾਨ ਜੇਤੂ ਬੱਚਿਆਂ ਨੂੰ ਇਨਾਮਾਂ ਦੀ ਵੰਡ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰਨੀ ਕਮੇਟੀ ਦੇ ਮੈਂਬਰ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਕਿਹਾ ਕਿ ਸਿੱਖ ਕੌਮ ਦੇ ਮਾਣਮੱਤੇ ਕੁਰਬਾਨੀਆਂ ਭਰੇ ਇਤਿਹਾਸ ਅਤੇ ਵਿਰਸੇ ਤੋਂ ਬੱਚਿਆਂ ਨੂੰ ਜਾਣੂ ਕਰਵਾਉਣ ਅਤੇ ਬੱਚਿਆਂ ਵਿੱਚ ਸਿੱਖੀ ਪ੍ਰਤੀ ਪ੍ਰੇਮ ਭਾਵਨਾ ਪੈਦਾ ਕਰਨ ਲਈ ਅਜਿਹੇ ਸਮਾਗਮਾਂ ਦੀ ਲੋੜ ਹੈ। ਇਸ ਮੌਕੇ ਦਸਮੇਸ਼ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਨੇ ਐਡਵੋਕੇਟ ਬਿਕਰਮ ਸਿੰਘ ਸਿੱਧੂ ਦਾ ਸਨਮਾਨ ਕੀਤਾ।