ਮੈਕਸ ਸਕੂਲ ’ਚ ਬਾਲ ਦਿਵਸ ਮਨਾਇਆ
ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ਸਮਰਾਲਾ ਵਿੱਚ ਬਾਲ ਦਿਵਸ ਮਨਾਇਆ। ਸਮਾਰੋਹ ਸਵੇਰ ਦੀ ਵਿਸ਼ੇਸ਼ ਅਸੈਂਬਲੀ ਨਾਲ ਸ਼ੁਰੂ ਹੋਈ। ਸੱਭਿਆਚਾਰਕ ਗਤੀਵਿਧੀਆਂ ਵਿੱਚ ਚੌਥੀ, ਛੇਵੀਂ ਅਤੇ ਸੱਤਵੀਂ ਦੇ ਵਿਦਿਆਰਥੀਆਂ ਨੇ ਉਤਸ਼ਾਹਪੂਰਕ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਨਰਸਰੀ ਤੋਂ ਦੂਸਰੀ ਜਮਾਤ ਤੱਕ ਦੇ...
Advertisement
ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ਸਮਰਾਲਾ ਵਿੱਚ ਬਾਲ ਦਿਵਸ ਮਨਾਇਆ। ਸਮਾਰੋਹ ਸਵੇਰ ਦੀ ਵਿਸ਼ੇਸ਼ ਅਸੈਂਬਲੀ ਨਾਲ ਸ਼ੁਰੂ ਹੋਈ। ਸੱਭਿਆਚਾਰਕ ਗਤੀਵਿਧੀਆਂ ਵਿੱਚ ਚੌਥੀ, ਛੇਵੀਂ ਅਤੇ ਸੱਤਵੀਂ ਦੇ ਵਿਦਿਆਰਥੀਆਂ ਨੇ ਉਤਸ਼ਾਹਪੂਰਕ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਨਰਸਰੀ ਤੋਂ ਦੂਸਰੀ ਜਮਾਤ ਤੱਕ ਦੇ ਵਿਦਿਆਰਥੀ ਆਪਣੀਆਂ ਰੰਗ ਬਿਰੰਗੀਆਂ ਆਕਰਸ਼ਕ ਪੋਸ਼ਾਕਾਂ ਵਿੱਚ ਖਿੱਚ ਦਾ ਕੇਂਦਰ ਬਣੇ। ਸਮਾਰੋਹ ਦੌਰਾਨ ਡਰਾਈਂਗ ਮੁਕਾਬਲੇ ਵਿੱਚ ਭਾਗ ਲੈਣ ਲਈ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਸਮੂਹ ਸਟਾਫ਼ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Advertisement
Advertisement
×

